Home / Punjabi News / ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਾਂਤਨੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਾਂਤਨੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਾਂਤਨੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕੋਲਕਾਤਾ— ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਾਂਤਨੂ ਸੇਨ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਅਣਪਛਾਤੇ ਲੋਕਾਂ ਤੋਂ ਜਾਨੋਂ ਮਾਰਨ ਦੀ ਧਮਕੀ ਮਿਲ ਰਹੀ ਹੈ। ਸੇਨ ਨੇ ਹਾਲਾਂਕਿ ਧਮਕੀ ਦੇਣ ਦੇ ਕਾਰਨਾਂ ਦੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਹਫਤਿਆਂ ਤੋਂ ਇਹ ਧਮਕੀਆਂ ਕਾਫ਼ੀ ਵਧ ਗਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ‘ਚ ਸ਼ਿਕਾਇਤ ਦਰਜ ਕਰਵਾਉਣ ਦਾ ਫੈਸਲਾ ਕੀਤਾ। ਜ਼ਿਕਰਯੋਗ ਹੈ ਕਿ ਕ੍ਰਿਸ਼ਨਗੰਜ ਤੋਂ ਪਾਰਟੀ ਦੇ ਵਿਧਾਇਕ ਸੱਤਿਆਜੀਤ ਬਿਸਵਾਸ ਨੂੰ ਨਦੀਆ ਜ਼ਿਲੇ ਦੇ ਫੁਲਬਾਰੀ ਪਿੰਡ ‘ਚ ਸਰਸਵਤੀ ਪੂਜਾ ਪੰਡਾਲ ‘ਚ ਕੁਝ ਅਣਪਛਾਤੇ ਲੋਕਾਂ ਨੇ 9 ਫਰਵਰੀ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ ਸੀ।
ਸੇਨ ਨੇ ਕਿਹਾ,”ਪਿਛਲੇ ਕਰੀਬ ਡੇਢ ਮਹੀਨੇ ਤੋਂ ਕੁਝ ਅਣਪਛਾਤੇ ਫੋਨ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਕ ਰਾਜਨੇਤਾ ਹੋਣ ਦੇ ਨਾਤੇ ਸ਼ੁਰੂਆਤ ‘ਚ, ਮੈਂ ਇਸ ਨੂੰ ਨਜ਼ਰਅੰਦਾਜ ਕੀਤਾ ਪਰ ਪਿਛਲੇ ਕੁਝ ਹਫਤਿਆਂ ‘ਚ ਅਜਿਹੇ ਫੋਨ ਕਾਲ ਕਾਫੀ ਵਧ ਗਏ ਹਨ।” ਸੇਨ ਨੇ ਕਿਹਾ,”ਮੇਰੇ ਪਰਿਵਾਰ ਵਾਲਿਆਂ ਅਤੇ ਸ਼ੁੱਭ ਚਿੰਤਕਾਂ ਨੇ ਮੈਨੂੰ ਪੁਲਸ ਨੂੰ ਇਸ ਦੀ ਜਾਣਕਾਰੀ ਦੇਣ ਦੀ ਸਲਾਹ ਦਿੱਤੀ। ਇਸ ਲਈ ਮੈਂ ਸਥਾਨਕ ਪੁਲਸ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ।” ਸੇਨ ਉੱਤਰੀ ਕੋਲਕਾਤਾ ਅਤੇ ਇਸ ਉੱਪ ਨਗਰ ‘ਚ ਤ੍ਰਿਣਮੂਲ ਕਾਂਗਰਸ ਦੇ ਇਕ ਪ੍ਰਮੁੱਖ ਨੇਤਾ ਹਨ। ਤ੍ਰਿਣਮੂਲ ਲੀਡਰਸ਼ਿਪ ਨੇ ਹਾਲ ਹੀ ‘ਚ ਪਾਰਟੀ ਦੇ ਜ਼ਿਲਾ ਪ੍ਰਧਾਨਾਂ ਤੋਂ ਉਨ੍ਹਾਂ ਦੇ ਜ਼ਿਲਿਆਂ ਦੇ ਵਿਧਾਇਕਾਂ ਅਤੇ ਮਹੱਤਵਪੂਰਨ ਨੇਤਾਵਾਂ ਦੀ ਸੁਰੱਖਿਆ ਸਥਿਤੀ ਬਾਰੇ ਰਿਪੋਰਟ ਮੰਗੀ ਸੀ। ਵਿਧਾਇਕਾਂ ਦੀ ਸੁਰੱਖਿਆ ਵਧਾਉਣ ਤੋਂ ਇਲਾਵਾ, ਜ਼ਿਲੇ ਦੇ ਨੇਤਾ ਚੋਣਾਂ ਤੋਂ ਪਹਿਲਾਂ ਸੰਗਠਨ ਦੇ ਪ੍ਰਮੁੱਖ ਲੋਕਾਂ ਨੂੰ ਐਡੀਸ਼ਨਲ ਸੁਰੱਖਿਆ ਵੀ ਪ੍ਰਦਾਨ ਕਰ ਰਹੇ ਹਨ।

Check Also

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ …