ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਆਪਣੀ ਪਤਨੀ ਦੇ ਕਤਲ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਯੂਥ ਕਾਂਗਰਸ ਦੇ ਨੇਤਾ ਸੁਸ਼ੀਲ ਕੁਮਾਰ ਸ਼ਰਮਾ ਨੂੰ ਜੇਲ ਤੋਂ ਤੁਰੰਤ ਰਿਹਾਅ ਕਰਨ ਦਾ ਸ਼ੁੱਕਰਵਾਰ ਨੂੰ ਆਦੇਸ਼ ਦਿੱਤਾ। ਸ਼ਰਮਾ ਆਪਣੀ ਪਤਨੀ ਨੈਨਾ ਸਾਹਨੀ ਦੇ ਕਤਲ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਇਹ ਘਟਨਾ 1995 ਦੀ ਹੈ। ਸ਼ਰਮਾ ਇਸ ਮਾਮਲੇ ‘ਚ 2 ਦਹਾਕਿਆਂ ਤੋਂ ਵਧ ਸਮੇਂ ਕੈਦ ਦੀ ਸਜ਼ਾ ਕੱਟ ਚੁੱਕਿਆ ਹੈ। ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਸੰਗੀਤਾ ਢੀਂਗਰਾ ਸਹਿਗਲ ਦੀ ਬੈਂਚ ਨੇ ਇਹ ਆਦੇਸ਼ ਦਿੱਤਾ। ਸ਼ਰਮਾ ਨੇ ਇਕ ਪੁਰਸ਼ ਦੋਸਤ ਨਾਲ ਕਥਿਤ ਸੰਬੰਧ ‘ਤੇ ਇਤਰਾਜ਼ ਜ਼ਾਹਰ ਕਰਦੇ ਹੋਏ 1995 ‘ਚ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਫਿਰ ਉਸ ਦੀ ਲਾਸ਼ ਦੇ ਟੁੱਕੜੇ-ਟੁੱਕੜੇ ਕਰ ਦਿੱਤੇ ਅਤੇ ਇਕ ਰੈਸਟੋਰੈਂਟ ਦੇ ਤੰਦੂਰ ‘ਚ ਉਸ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਸੀ।
ਇਹ ਮਾਮਲਾ ‘ਤੰਦੂਰ ਕਤਲਕਾਂਡ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਭਾਰਤ ਦੇ ਨਿਆਇਕ ਇਤਿਹਾਸ ‘ਚ ਇਕ ਮਹੱਤਵਪੂਰਨ ਮਾਮਲਾ ਹੈ, ਕਿਉਂਕਿ ਇਸ ‘ਚ ਦੋਸ਼ੀ ਦਾ ਦੋਸ਼ ਸਾਬਤ ਕਰਨ ਲਈ ਸਬੂਤ ਦੇ ਤੌਰ ‘ਤੇ ਡੀ.ਐੱਨ.ਏ. ਦੀ ਵਰਤੋਂ ਕੀਤੀ ਗਈ ਅਤੇ ਲਾਸ਼ ਦੇ ਟੁੱਕੜਿਆਂ ਦਾ ਦੂਜੀ ਵਾਰ ਪੋਸਟਮਾਰਟਮ ਕੀਤਾ ਗਿਆ ਸੀ।
Check Also
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ
‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …
Asian Tribune Your Multilingual Newspaper covering World and local news News