Breaking News
Home / Punjabi News / ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦੇਹਾਂਤ

ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦੇਹਾਂਤ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਅਗਸਤ
ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ (64) ਅੱਜ ਸ਼ਾਮ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਦੇਹਾਂਤ ’ਤੇ ਅਕਾਲ ਤਖਤ ਦੇ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਧਾਰਮਿਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਾਣਕਾਰੀ ਅਨੁਸਾਰ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ਼ਾਮ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ। ਉਹ ਪਿਛਲੇ ਸਾਲ ਨਵੰਬਰ ’ਚ ਦਰਬਾਰ ਸਾਹਿਬ ’ਚੋਂ ਮੁੱਖ ਗ੍ਰੰਥੀ ਵਜੋਂ ਸੇਵਾਮੁਕਤ ਹੋਏ ਸਨ। ਭਲਕੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।

The post ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦੇਹਾਂਤ appeared first on punjabitribuneonline.com.


Source link

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …