Home / Punjabi News / ਦਾਤੀ ਮਹਾਰਾਜ ਖਿਲਾਫ ਬਲਾਤਕਾਰ ਮਾਮਲੇ ਦੀ CBI ਜਾਂਚ ਦੀ ਮੰਗ ਨੂੰ ਲੈ ਕੇ ਕੋਰਟ ‘ਚ ਪਟੀਸ਼ਨ ਦਰਜ

ਦਾਤੀ ਮਹਾਰਾਜ ਖਿਲਾਫ ਬਲਾਤਕਾਰ ਮਾਮਲੇ ਦੀ CBI ਜਾਂਚ ਦੀ ਮੰਗ ਨੂੰ ਲੈ ਕੇ ਕੋਰਟ ‘ਚ ਪਟੀਸ਼ਨ ਦਰਜ

ਦਾਤੀ ਮਹਾਰਾਜ ਖਿਲਾਫ ਬਲਾਤਕਾਰ ਮਾਮਲੇ ਦੀ CBI ਜਾਂਚ ਦੀ ਮੰਗ ਨੂੰ ਲੈ ਕੇ ਕੋਰਟ ‘ਚ ਪਟੀਸ਼ਨ ਦਰਜ

ਨਵੀਂ ਦਿੱਲੀ— ਬਾਬਾ ਦਾਤੀ ਮਹਾਰਾਜ ਖਿਲਾਫ ਬਲਾਤਕਾਰ ਦੇ ਦੋਸ਼ ਦੀ ਜਾਂਚ ਸੀ.ਬੀ.ਆਈ ਨੂੰ ਸੌਂਪਣ ਦੀ ਮੰਗ ਕਰਦੇ ਹੋਏ ਅੱਜ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਰਜ ਕੀਤੀ ਗਈ ਹੈ। ਇਕ ਐਨ.ਜੀ.ਓ ਨੇ ਜਨਹਿਤ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਹੈ ਕਿ ਦਿੱਲੀ ਪੁਲਸ ਦੀ ਜਾਂਚ ਪੱਖਪਾਤ ਹੈ ਕਿਉਂਕਿ ਹੁਣ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਇਸ ਪਟੀਸ਼ਨ ‘ਤੇ ਚਾਰ ਜੁਲਾਈ ਨੂੰ ਸੁਣਵਾਈ ਹੋ ਸਕਦੀ ਹੈ। ਦਾਤੀ ਮਹਾਰਾਜ ਖਿਲਾਫ 7 ਜੂਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ 22 ਜੂਨ ਨੂੰ ਐਫ.ਆਈ.ਆਰ ਦਰਜ ਹੋਈ ਸੀ।
ਦਾਤੀ ਮਹਾਰਾਜ ਤੋਂ 22 ਜੂਨ ਨੂੰ ਪੁੱਛਗਿਛ ਕੀਤੀ ਗਈ ਸੀ। ਦਾਤੀ ਮਹਾਰਾਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਫਸਾਇਆ ਜਾ ਰਿਹਾ ਹੈ। ਔਰਤ ਨੇ ਦੱਖਣੀ ਦਿੱਲੀ ਦੇ ਫਤਿਹਪੁਰ ਬੇਰੀ ਥਾਣੇ ‘ਚ ਦਾਤੀ ਮਹਾਰਾਜ, ਉਨ੍ਹਾਂ ਦੇ 3 ਭਰਾਵਾਂ ਅਤੇ ਇਕ ਔਰਤ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਬਾਅਦ ‘ਚ ਇਹ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਸੀ। ਐਨ.ਜੀ.ਓ ਨੇ ਦਾਅਵਾ ਕੀਤਾ ਹੈ ਕਿ ਵੱਖ-ਵੱਖ ਤਾਰੀਕਾਂ ‘ਤੇ ਦੋਸ਼ੀ ਅਤੇ ਉਨ੍ਹਾਂ ਦੇ ਸਾਥੀਆਂ ਤੋਂ ਕ੍ਰਾਇਮ ਬ੍ਰਾਂਚ ਨੇ ਪੁੱਛਗਿਛ ਕੀਤੀ ਪਰ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ। ਦੋਸ਼ੀ ਵਿਰੁੱਧ ਬਲਾਤਕਾਰ, ਯੌਨ ਸ਼ੋਸ਼ਣ, ਛੇੜਛਾੜ ਵਰਗੇ ਅਪਰਾਧਾਂ ਨੂੰ ਲੈ ਕੇ ਸ਼ਿਕਾਇਤ ਦਰਜ ਹੈ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …