ਦਿਵਿਆਂਗਜਨਾਂ ਦੀ ਸਹਾਇਤਾ ਵੱਲ Punjab Government ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਯੋਗ ਲਾਭਪਾਤਰੀ ਤੱਕ ਪਹੁੰਚ ਰਹੀ ਹੈ ਸਹਾਇਤਾ ਰਕਮ
ਚਾਲੂ ਵਿੱਤੀ ਸਾਲ ਲਈ 495 ਕਰੋੜ ਰੁਪਏ ਦਾ ਬਜਟ — ਦਿਵਿਆਂਗਜਨਾਂ ਦੀ ਭਲਾਈ ਸਰਕਾਰ ਦੀ ਪ੍ਰਮੁੱਖ ਤਰਜੀਹ
ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼ — ਦਿਵਿਆਂਗਜਨਾਂ ਲਈ ਚਲ ਰਹੀ ਯੋਜਨਾ ਜ਼ਮੀਨੀ ਪੱਧਰ ਤੇ ਹੋਵੇ ਲਾਗੂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ):- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ 287.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ 2 ਲੱਖ 76 ਹਜ਼ਾਰ 175 ਯੋਗ ਲਾਭਪਾਤਰੀਆਂ ਨੂੰ ਮਿਲ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਚਾਲੂ ਵਿੱਤੀ ਸਾਲ 2025-26 ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਰੋਜ਼ਗਾਰ ਮੌਕਿਆਂ, ਹੁਨਰ ਵਿਕਾਸ ਅਤੇ ਸੁਵਿਧਾਜਨਕ ਬੁਨਿਆਦੀ ਢਾਂਚੇ ਰਾਹੀਂ ਇਹਨਾਂ ਨੂੰ ਸਸ਼ਕਤ ਬਣਾਉਣ ਲਈ ਕਦਮ ਤੇਜ਼ੀ ਨਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਮਦਦ ਕਰਨਾ ਨਹੀਂ, ਸਗੋਂ ਹਰ ਦਿਵਿਆਂਗ ਵਿਅਕਤੀ ਨੂੰ ਆਤਮ-ਨਿਰਭਰ ਬਣਾਉਣਾ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਦਿਵਿਆਂਗ ਵਿਅਕਤੀਆਂ ਲਈ ਚਲਾਈ ਜਾ ਰਹੀ ਵਿੱਤੀ ਸਹਾਇਤਾ ਯੋਜਨਾ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਇਸ ਸਹਾਇਤਾ ਤੋਂ ਵਾਂਝਾ ਨਾ ਰਹਿ ਜਾਵੇ।
____
The post ਦਿਵਿਆਂਗਜਨਾਂ ਦੀ ਸਹਾਇਤਾ ਵੱਲ Punjab Government ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Source link
Asian Tribune Your Multilingual Newspaper covering World and local news News