Home / Punjabi News / ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ

ਵਿਲੱਖਣ ਸ਼ਨਾਖਤੀ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਹਾਸਲ ਕਰਨ ਲਈ ਸਹਾਈ ਸਾਬਤ ਹੋਵੇਗਾ
ਚੰਡੀਗੜ, – ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇਹ ਪ੍ਰਾਜੈਕਟ ਪੰਜਾਬ ਦੇ ਸਾਰੇ ਜਿਲਿ•ਆਂ ਵਿੱਚ ਸ਼ੁਰੂ ਹੋ ਚੁੱਕਾ ਹੈ।ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਾਸਤੇ ਦਿਵਿਆਂਗ ਵਿਅਕਤੀਆਂ ਲਈ ਸਰਕਾਰ ਵੱਲੋਂ http://www.swavlambancard.gov.in ਵੈਬ ਪੋਰਟਲ ਬਣਾਇਆ ਗਿਆ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ਰਾਜ ਦੇ ਹਰੇਕ ਦਿਵਿਆਂਗ ਵਿਅਕਤੀ ਨੂੰ ਵਿਲੱਖਣ ਪਹਿਚਾਣ ਦੇਣ ਲਈ ਸਿਰਫ ਇੱਕ ਹੀ ਵਿਲੱਖਣ ਪਹਿਚਾਣਤਾ ਕਾਰਡ (ਯੂ.ਡੀ.ਆਈ.ਡੀ. ਕਾਰਡ) ਦਿੱਤਾ ਜਾਵੇਗਾ ਜਿਹੜਾ ਇੱਕ ਬਹੁਮੰਤਵੀ ਦਸਤਾਵੇਜ਼ ਦੇ ਤੌਰ ਤੇ ਭਵਿੱਖ ਵਿੱਚ ਦਿਵਿਆਂਗਜਨਾ ਦੀ ਸ਼ਨਾਖਤ ਕਰੇਗਾ।ਇਹ ਕਾਰਡ ਸਮੁੱਚੇ ਭਾਰਤ ਵਿੱਚ ਮੰਨਣਯੋਗ ਹੋਵੇਗਾ।ਉਨ•ਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਦਿਵਿਆਂਗਜਨਾ ਦਾ ਕੇਂਦਰ ਪੱਧਰ ਉਤੇ ਡਾਟਾਬੇਸ ਤਿਆਰ ਕੀਤਾ ਜਾਵੇਗਾ ਤਾਂ ਜੋ ਉਹਨਾ ਨੂੰ ਪਿੰਡ, ਬਲਾਕ, ਜਿਲ•ਾ, ਸੂਬਾ ਅਤੇ ਕੌਮੀ ਪੱਧਰ ਉਤੇ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ•ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾ ਸਕੇ। ਦਿਵਿਆਂਗਜਨਾ ਦੀ ਸਹੂਲਤ ਲਈ ਉਨ•ਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾ ਵੀ ਇਸ ਪੋਰਟਲ ਤੇ ਉਪਲੱਬਧ ਹਨ।
ਸ੍ਰੀਮਤੀ ਚੌਧਰੀ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਦਿਵਿਆਂਗ ਵਿਅਕਤੀ ਵਿਲੱਖਣ ਪਹਿਚਾਣਤਾ ਕਾਰਡ ਰਾਹੀਂ ਹੀ ਇਨ•ਾਂ ਸਹੂਲਤਾਂ ਦਾ ਲਾਭ ਲੈ ਸਕਣਗੇ।ਵਿਲੱਖਣ ਪਹਿਚਾਣਤਾ ਕਾਰਡ ਨਾਲ ਹੀ ਦਿਵਿਆਂਗਤਾ ਸਰਟੀਫਿਕੇਟ ਵੀ ਸਿਹਤ ਵਿਭਾਗ ਵੱਲੋਂ ਜਾਰੀ ਕੀਤਾ ਜਾਵੇਗਾ।ਇਸ ਸੁਵਿਧਾ ਦਾ ਲਾਭ ਪ੍ਰਾਪਤ ਕਰਨ ਲਈ ਰਾਜ ਦੇ ਦਿਵਿਆਂਗ ਵਿਅਕਤੀਆਂ ਦਾ swavlambancard.gov.in ਪੋਰਟਲ ਉਤੇ ਪੰਜੀਕਰਨ ਅਤਿ ਜ਼ਰੂਰੀ ਹੈ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …