Home / Punjabi News / ਦਿੱਲੀ ‘ਚ ‘ਨਵਜੋਤ ਸਿੱਧੂ’ ਦੀ ਧਮਾਕੇਦਾਰ ਸਪੀਚ, ਰੱਜ ਕੇ ਠੋਕੀ ਮੋਦੀ ਸਰਕਾਰ

ਦਿੱਲੀ ‘ਚ ‘ਨਵਜੋਤ ਸਿੱਧੂ’ ਦੀ ਧਮਾਕੇਦਾਰ ਸਪੀਚ, ਰੱਜ ਕੇ ਠੋਕੀ ਮੋਦੀ ਸਰਕਾਰ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਧਰਨਾ ਲਾਇਆ ਗਿਆ ਹੈ,

Image Courtesy :jagbani(punjabkesari)

ਜਿਸ ‘ਚ ਬਾਕੀ ਮੰਤਰੀਆਂ ਸਮੇਤ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਧਮਾਕੇਦਾਰ ਸਪੀਚ ਦਿੰਦਿਆਂ ਮੋਦੀ ਸਰਕਾਰ ਨੂੰ ਖੂਬ ਸੁਣਾਈਆਂ।
ਨਵਜੋਤ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਫ਼ੈਸਲਿਆਂ ਕਾਰਨ ਪੰਜਾਬੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬੀਆਂ ਦੀ ਪੱਗ ਨੂੰ ਹੱਥ ਪਾ ਰਹੀ ਹੈ ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਰ ਸੂਬੇ ਦੇ ਆਪਣੇ ਮਸਲੇ ਹੁੰਦੇ ਹਨ, ਜਿਨ੍ਹਾਂ ਨੂੰ ਸੁਲਝਾਉਣ ਲਈ ਮੁੱਖ ਮੰਤਰੀ ਸਮੇਤ ਬਾਕੀ ਨੁਮਾਇੰਦਿਆਂ ਦੀ ਚੋਣ ਕੀਤੀ ਜਾਂਦੀ ਹੈ ਪਰ ਮੋਦੀ ਸਰਕਾਰ ਇਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਨੂੰ ਦਬਾਉਣ ‘ਚ ਲੱਗੀ ਹੋਈ ਹੈ।
ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ‘ਚ ਰੇਲਾਂ ਰੋਕੀਆਂ ਜਾ ਰਹੀਆਂ ਹਨ, ਸਮਾਨ ਨਹੀਂ ਪੁੱਜਣ ਦਿੱਤਾ ਜਾ ਰਿਹਾ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਇਹ ਸਭ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜੀ. ਐਸ. ਟੀ. ਦੀ ਤਰ੍ਹਾਂ ਹੀ ਪੰਜਾਬ ਦੀ ਆਮਦਨ ‘ਤੇ ਵਾਰ ਕੀਤਾ ਹੈ ਅਤੇ ਸਾਡਾ ਹੀ ਪੈਸਾ ਸਾਨੂੰ ਨਹੀਂ ਮੋੜ ਰਹੀ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਹ ਧੱਕੇਸ਼ਾਹੀ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

News Credit :jagbani(punjabkesari)

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …