ਨੈਸ਼ਨਲ ਡੈਸਕ— ਦਿੱਲੀ ਦੇ ਗ੍ਰੇਟਰ ਕੈਲਾਸ਼ ‘ਚ ਉਸਾਰੀ ਅਧੀਨ ਇਮਾਰਤ ਦੀ ਕੰਧ ਡਿੱਗ ਗਈ, ਜਿਸ ‘ਚ 6 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਤੁਰੰਤ ਹੀ ਹਸਪਤਾਲ ਲੈ ਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ।
ਜਾਣਕਾਰੀ ਮੁਤਾਬਕ ਘਟਨਾ ਸਥਾਨ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਇਸ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਹੀ ‘ਚ ਦਿੱਲੀ ਦੇ ਮਾਡਲ ਟਾਊਨ ਇਲਾਕੇ ਦੇ ਗੁਜਰਾਂਵਾਲਾ ਟਾਊਨ ‘ਚ ਇਕ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ ਸੀ। ਮਲਬੇ ਦੇ ਹੇਠਾਂ 8 ਤੋਂ 10 ਲੋਕ ਦਬ ਗਏ ਸਨ, ਜਿੰਨ੍ਹਾਂ ਨੂੰ ਤੁਰੰਤ ਹੀ ਬਚਾ ਲਿਆ ਗਿਆ ਸੀ।
Check Also
ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਇਸ ਵੱਡੇ ਅਫ਼ਸਰ ਦਾ ਅਚਾਨਕ ਹੋਇਆ ਤਬਾਦਲਾ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…
Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ …
Asian Tribune Your Multilingual Newspaper covering World and local news News