Home / Punjabi News / ਦਿੱਲੀ ਲਿਆਂਦੇ ਜਾ ਰਹੇ ਹਨ ਸ਼ਹੀਦਾਂ ਦੇ ਮ੍ਰਿਤਕ ਸਰੀਰ, ਰਾਜਨਾਥ ਨੇ ਦਿੱਤਾ ਮੋਢਾ

ਦਿੱਲੀ ਲਿਆਂਦੇ ਜਾ ਰਹੇ ਹਨ ਸ਼ਹੀਦਾਂ ਦੇ ਮ੍ਰਿਤਕ ਸਰੀਰ, ਰਾਜਨਾਥ ਨੇ ਦਿੱਤਾ ਮੋਢਾ

ਦਿੱਲੀ ਲਿਆਂਦੇ ਜਾ ਰਹੇ ਹਨ ਸ਼ਹੀਦਾਂ ਦੇ ਮ੍ਰਿਤਕ ਸਰੀਰ, ਰਾਜਨਾਥ ਨੇ ਦਿੱਤਾ ਮੋਢਾ

ਪੁਲਵਾਮਾ— ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਆਤਮਘਾਤੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੜਗਾਮ ‘ਚ ਸ਼ਰਧਾਂਜਲੀ ਦਿੱਤੀ। ਵੀਰਵਾਰ ਨੂੰ ਅਵੰਤੀਪੋਰਾ ‘ਚ ਸੀ.ਆਰ.ਪੀ.ਐੱਫ. ਦੇ ਕਾਫਲੇ ‘ਤੇ ਹੋਏ ਹਮਲੇ ‘ਚ 44 ਜਵਾਨ ਸ਼ਹੀਦ ਹੋ ਗਏ ਸਨ। ਗ੍ਰਹਿ ਮੰਤਰੀ ਨੇ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਮੋਢਾ ਦੇ ਕੇ ਸ਼ਰਧਾਂਜਲੀ ਦਿੱਤੀ। ਜ਼ਿਕਰਯੋਗ ਹੈ ਕਿ ਸਾਰੇ ਸ਼ਹੀਦ ਜਵਾਨਾਂ ਦੇ ਮ੍ਰਿਤਕ ਦੇਹ ਦਿੱਲੀ ਲਿਆਂਦੇ ਜਾ ਰਹੇ ਹਨ। ਅਜਿਹੀ ਵੀ ਖਬਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਾਲਮ ਏਅਰਪੋਰਟ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਨੇ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੀ ਕਿ ਇਸ ‘ਚ ਸ਼ਾਮਲ ਲੋਕਾਂ ਨੂੰ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਸੀ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਬਦਲਾ ਲਿਆ ਜਾਵੇਗਾ। ਪੀ.ਐੱਮ. ਨਰਿੰਦਰ ਮੋਦੀ ਨੇ ਵੀ ਸ਼ੁੱਕਰਵਾਰ ਨੂੰ ਸੀ.ਸੀ.ਐੱਸ. ਦੀ ਬੈਠਕ ਤੋਂ ਬਾਅਦ ਇਕ ਸਭਾ ‘ਚ ਕਿਹਾ ਕਿ ਸੁਰੱਖਿਆ ਫੋਰਸਾਂ ਨੂੰ ਐਕਸ਼ਨ ਲੈਣ ਦੀ ਪੂਰੀ ਛੂਟ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਗੁਆਂਢੀ ਪਾਕਿਸਤਾਨ ਦੀ ਬਦਹਾਲੀ ਦਾ ਜ਼ਿਕਰ ਕਰਦੇ ਹੋਏ ਕਿਹਾ ਸੀ ਕਿ ਅੱਤਵਾਦੀਆਂ ਨੇ ਵੱਡੀ ਗਲਤੀ ਕਰ ਦਿੱਤੀ ਹੈ ਅਤੇ ਇਸ ‘ਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …