Home / Punjabi News / ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਕੱਸੀ ਤਿਆਰੀ

ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਕੱਸੀ ਤਿਆਰੀ

ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਕੱਸੀ ਤਿਆਰੀ

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਅਗਲੇ ਸਾਲ ਦੇ ਸ਼ੁਰੂ ‘ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਿਆਰੀ ਕੱਸ ਲਈ ਹੈ। ‘ਆਪ’ ਨੇ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੂੰ ਚੋਣ ਮੁਖੀ ਨਿਯੁਕਤ ਕੀਤਾ ਹੈ। ‘ਆਪ’ ਦੀ ਰਾਜਨੀਤੀ ਮਾਮਲਿਆਂ ਦੀ ਕਮੇਟੀ (ਪੀ. ਏ. ਸੀ.) ਦੀ ਵੀਰਵਾਰ ਨੂੰ ਹੋਈ ਬੈਠਕ ਵਿਚ ਇਹ ਫੈਸਲਾ ਲਿਆ ਗਿਆ। ਕਮੇਟੀ ਨੇ ਪਾਰਟੀ ਦੇ ਰਾਸ਼ਟਰੀ ਸਕੱਤਰ ਪੰਕਜ ਗੁਪਤਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਡਾਇਰੈਕਟਰ ਨਿਯੁਕਤ ਕੀਤਾ ਹੈ। ਕਮੇਟੀ ਦੀ ਬੈਠਕ ਤੋਂ ਬਾਅਦ ਪਾਰਟੀ ਨੇ ਕਿਹਾ ਹੈ ਕਿ ਦਿੱਲੀ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਕਦੇ ਵੀ ਹੋ ਸਕਦਾ ਹੈ। ਇੱਥੇ ਦੱਸ ਦੇਈਏ ਕਿ ਸੰਜੇ ਸਿੰਘ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿਚ ਹਨ ਅਤੇ ਪੀ. ਏ. ਸੀ. ਬਣਨ ਤੋਂ ਬਾਅਦ ਹੀ ਇਸ ਦੇ ਮੈਂਬਰ ਹਨ। ਪੰਕਜ ਗੁਪਤਾ ਵੀ ‘ਆਪ’ ਦੇ ਸੰਸਥਾਪਕ ਮੈਂਬਰ ਹਨ ਅਤੇ ਸ਼ੁਰੂ ਤੋਂ ਰਾਸ਼ਟਰੀ ਸਕੱਤਰ ਹਨ।
ਪਾਰਟੀ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ‘ਚ ਦਿੱਲੀ ਸਰਕਾਰ ਦੀਆਂ 5 ਸਾਲ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਉਤਰੇਗੀ। ਪਿਛਲੇ 5 ਸਾਲਾਂ ਦੌਰਾਨ ‘ਆਪ’ ਦੀ ਸਰਕਾਰ ਨੇ ਰਾਜਧਾਨੀ ਦਾ ਚਾਰੋਂ ਪਾਸੇ ਵਿਕਾਸ ਕੀਤਾ ਹੈ। ‘ਆਪ’ ਵਰਕਰ ਸਰਕਾਰ ਦੇ ਸਿਹਤ, ਸਿੱਖਿਆ, ਬਿਜਲੀ ਅਤੇ ਜਲ ਦੇ ਖੇਤਰਾਂ ‘ਚ ਕੀਤੇ ਗਏ ਕੰਮਾਂ ਨੂੰ ਘਰ-ਘਰ ਤਕ ਪਹੁੰਚਾਉਣ ਦਾ ਕੰਮ ਕਰਨਗੇ। ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ‘ਚ 2015 ਦੇ ਪ੍ਰਦਰਸ਼ਨ ਨੂੰ ਦੁਹਰਾਉਣ ਦਾ ਵਿਸ਼ਵਾਸ ਜਤਾਇਆ ਹੈ। ਦਿੱਲੀ ਵਿਧਾਨ ਸਭਾ ਦੀਆਂ 2015 ਦੀਆਂ ਚੋਣਾਂ ‘ਚ ‘ਆਪ’ ਨੇ 70 ‘ਚੋਂ 67 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਸੀ।

Check Also

ਅਯੁੱਧਿਆ: ਰਾਮ ਪਥ ’ਤੇ ਪਾਣੀ ਭਰਨ ਤੋਂ ਬਾਅਦ ਛੇ ਅਧਿਕਾਰੀ ਮੁਅੱਤਲ

ਅਯੁੱਧਿਆ, 29 ਜੂਨ ਉੱਤਰ ਪ੍ਰਦੇਸ਼ ਸਰਕਾਰ ਨੇ ਰਾਮ ਪਥ ’ਤੇ ਪਾਣੀ ਭਰਨ ਤੇ ਸੜਕਾਂ ਧਸਣ …