Home / Punjabi News / ਦਿੱਲੀ ਵਿੱਚ ਪਹਿਲੀ ਸਤੰਬਰ ਤੋਂ ਖੁੱਲ੍ਹਣਗੀਆਂ ਸਿੱਖਿਆ ਸੰਸਥਾਵਾਂ

ਦਿੱਲੀ ਵਿੱਚ ਪਹਿਲੀ ਸਤੰਬਰ ਤੋਂ ਖੁੱਲ੍ਹਣਗੀਆਂ ਸਿੱਖਿਆ ਸੰਸਥਾਵਾਂ

ਦਿੱਲੀ ਵਿੱਚ ਪਹਿਲੀ ਸਤੰਬਰ ਤੋਂ ਖੁੱਲ੍ਹਣਗੀਆਂ ਸਿੱਖਿਆ ਸੰਸਥਾਵਾਂ

ਨਵੀਂ ਦਿੱਲੀ, 2 ਅਗਸਤ

ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਹੈ ਕਿ ਦਿੱਲੀ ਵਿੱਚ ਸਰਕਾਰੀ ਤੇ ਪ੍ਰਾਈਵੇਟ ਸਕੂਲ (ਨੌਵੀਂ ਤੋਂ 12 ਜਮਾਤ), ਯੂਨੀਵਰਸਿਟੀਆਂ ਤੇ ਕੋਚਿੰਗ ਸੰਸਥਾਵਾਂ ਪਹਿਲੀ ਸਤੰਬਰ ਤੋਂ ਖੁੱਲ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਛੋਟੀਆਂ ਜਮਾਤਾਂ ਨੂੰ ਖੋਲ੍ਹਣ ਬਾਰੇ ਫੈਸਲਾ ਸੀਨੀਅਰ ਜਮਾਤਾਂ ਬਾਰੇ ਅਧਿਐਨ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲ ਆਉਣ ਤੋਂ ਪਹਿਲਾਂ ਆਪਣੇ ਮਾਪਿਆਂ ਤੋਂ ਪ੍ਰਵਾਨਗੀ ਲੈਣੀ ਪਏਗੀ। ਇਸੇ ਦੌਰਾਨ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਆਉਣ ਬਾਰੇ ਮਜਬੂਰ ਨਹੀਂ ਕੀਤਾ ਜਾਵੇਗਾ। ਸਕੂਲਾਂ ਨੂੰ ਖੋਲ੍ਹਣ ਬਾਰੇ ਫੈਸਲਾ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਨਾਲ ਮੀਟਿੰਗ ਮਗਰੋਂ ਲਿਆ ਗਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਲੈਫਟੀਨੈਂਟ ਗਵਰਨਰ ਅਨਿਲ ਬੇਜਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸ੍ਰੀ ਸਿਸੋਦੀਆਂ ਨੇ ਕੀਤੀ ਸੀ। -ਏਜੰਸੀ


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …