Home / Punjabi News / ਦਿੱਲੀ ਹਵਾਈ ਅੱਡੇ ਦੇ ਟਰਮੀਨਲ-3 ’ਤੇ ਸ਼ੱਕੀ ਬੈਗ ਨੇ ਪਾਈ ਸੁਰੱਖਿਆ ਏਜੰਸੀਆਂ ਨੂੰ ਭਾਜੜ

ਦਿੱਲੀ ਹਵਾਈ ਅੱਡੇ ਦੇ ਟਰਮੀਨਲ-3 ’ਤੇ ਸ਼ੱਕੀ ਬੈਗ ਨੇ ਪਾਈ ਸੁਰੱਖਿਆ ਏਜੰਸੀਆਂ ਨੂੰ ਭਾਜੜ

ਨਵੀਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਇੱਕ ਸ਼ੱਕੀ ਬੈਗ ਮਿਲਣ ਕਾਰਨ ਟਰਮੀਨਲ–3 ਉੱਤੇ ਸੁਰੱਖਿਆ ਇੰਤਜ਼ਾਮ ਬਹੁਤ ਮਜ਼ਬੂਤ ਕਰ ਦਿੱਤੇ ਗਏ ਹਨ। ਇਹ ਖ਼ਬਰ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ। ਖ਼ਬਰ ਏਜੰਸੀ ਏਐੱਨਆਈ ਮੁਤਾਬਕ ਘਟਨਾ ਸਥਾਨ ਉੱਤੇ ਸੀਆਈਐੱਸਐੱਫ ਅਤੇ ਦਿੱਲੀ ਪੁਲਿਸ ਦੇ ਜਵਾਨ ਮੌਜੂਦ ਹਨ। ਬੰਬ ਨਕਾਰਾ ਕਰਨ ਵਾਲੇ ਦਸਤੇ ਅਤੇ ਕੁੱਤਿਆਂ ਦੇ ਸਕੁਐਡ ਦੀ ਮਦਦ ਵੀ ਲਈ ਜਾ ਰਹੀ ਹੈ। ਪੁਲਿਸ ਨੂੰ ਰਾਤੀਂ ਲਗਭਗ 2 ਕੁ ਵਜੇ ਸ਼ੱਕੀ ਬੈਗ ਮਿਲਣ ਦੀ ਜਾਣਕਾਰੀ ਮਿਲੀ ਸੀ। ਕਈ ਯਾਤਰੀਆਂ ਨੇ ਟਵਿਟਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਟਰਮੀਨਲ ਤੋਂ ਬਾਹਰ ਨਹੀਂ ਨਿੱਕਲਣ ਦਿੱਤਾ ਜਾ ਰਿਹਾ।

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …