Home / Punjabi News / ਦਿੱਲੀ ਹਾਈ ਕੋਰਟ ਨੇ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਹੋਰ ਬੈਂਚ ਕੋਲ ਭੇਜੀ; ਸੁਣਵਾਈ 20 ਨੂੰ

ਦਿੱਲੀ ਹਾਈ ਕੋਰਟ ਨੇ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਹੋਰ ਬੈਂਚ ਕੋਲ ਭੇਜੀ; ਸੁਣਵਾਈ 20 ਨੂੰ

ਨਵੀਂ ਦਿੱਲੀ, 19 ਮਈ

ਦਿੱਲੀ ਹਾਈ ਕੋਰਟ ਨੇ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਦੀ ਕਥਿਤ ਸਾਜ਼ਿਸ਼ ਸਬੰਧੀ ਇੱਕ ਯੂੁਏਪੀਏ ਕੇਸ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ 20 ਮਈ ਨੂੰ ਸੁਣਵਾਈ ਲਈ ਇੱਕ ਹੋਰ ਬੈਂਚ ਕੋਲ ਭੇਜਣ ਦਾ ਨਿਰਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ 6 ਮਈ ਨੂੰ ਜਸਟਿਸ ਸਿਧਾਰਥ ਮ੍ਰਿਦੁਲ ਦੀ ਅਗਵਾਈ ਵਾਲੇ ਬੈਂਚ ਨੇ ਖਾਲਿਦ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 19 ਮਈ ਤੈਅ ਕੀਤੀ ਸੀ ਅਤੇ ਦੋਵਾਂ ਧਿਰਾਂ ਨੂੰ ਦਸਤਾਵੇਜ਼ ਪੇਸ਼ ਕਰਨ ਦੀ ਆਗਿਆ ਦਿੱਤੀ ਸੀ। ਉਮਰ ਖਾਲਿਦ ਅਤੇ ਕਈ ਹੋਰਨਾਂ ‘ਤੇ ਫਰਵਰੀ 2020 ਦੇ ਦੰਗਿਆਂ ਦੇ ‘ਸਰਗਨਾ’ ਹੋਣ ਦਾ ਦੋਸ਼ ਹੈ। ਦੰਗਿਆਂ ਵਿੱਚ 53 ਜਣੇ ਮਾਰੇ ਗਏ ਅਤੇ 700 ਤੋਂ ਵੱਧ ਜ਼ਖ਼ਮੀ ਹੋਏ ਸਨ। ਇਹ ਹਿੰਸਾ ਨਾਗਰਿਕਤਾ ਸੋਧ ਕਾਨੂੰਨ (ਸੀੲੇਏ) ਅਤੇ ਕੌਮੀ ਨਾਗਰਿਕ ਰਜਿਸਟਰ (ਐੱਨਆਰਸੀ) ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਭੜਕੀ ਸੀ। -ਪੀਟੀਆਈ


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …