Breaking News
Home / Punjabi News / ਦੁਨੀਆ ਦੀ ਸਭ ਤੋਂ ਉਮਰਦਰਾਜ਼ ਔਰਤ 117 ਸਾਲ ਦੀ ਉਮਰ ਭੋਗ ਕੇ ਚੱਲ ਵਸੀ

ਦੁਨੀਆ ਦੀ ਸਭ ਤੋਂ ਉਮਰਦਰਾਜ਼ ਔਰਤ 117 ਸਾਲ ਦੀ ਉਮਰ ਭੋਗ ਕੇ ਚੱਲ ਵਸੀ

ਮੈਡਰਿਡ, 20 ਅਗਸਤ

ਦੁਨੀਆ ਦੀ ਸਭ ਤੋਂ ਬਿਰਧ ਮੰਨੀ ਜਾਂਦੀ ਅਮਰੀਕੀ ਮੂਲ ਦੀ ਸਪੈਨਿਸ਼ ਔਰਤ ਮਾਰੀਆ ਬ੍ਰਾਨਿਆਸ ਦਾ 117 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਬ੍ਰਾਨਿਆਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ, ‘‘ਮਾਰੀਆ ਬ੍ਰਾਨਿਆਸ ਦਾ ਦੇਹਾਂਤ ਉਸੇ ਤਰ੍ਹਾਂ ਹੋਇਆ ਹੈ, ਜਿਵੇਂ ਉਹ ਚਾਹੁੰਦੀ ਸੀ। ਨੀਂਦ ਵਿੱਚ ਸ਼ਾਂਤੀ ਅਤੇ ਬਿਨਾ ਕਿਸੇ ਦਰਦ ਤੋਂ ਉਹ ਸਾਨੂੰ ਸਦਾ ਲਈ ਅਲਵਿਦਾ ਆਖ ਗਈ।’’ 110 ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਦੇ ਵੇਰਵਿਆਂ ਦੀ ਜਾਣਕਾਰੀ ਰੱਖਣ ਵਾਲੇ ਜੈਰੋਨਟੋਲੋਜੀ ਰਿਸਰਚ ਗਰੁੱਪ ਅਨੁਸਾਰ ਪਿਛਲੇ ਸਾਲ ਫਰਾਂਸ ਦੀ ਨਨ ਲੁਸੀਲ ਰੈਂਡਨ ਦੀ ਮੌਤ ਤੋਂ ਬਾਅਦ ਬ੍ਰਾਨਿਆਸ ਦੁਨੀਆ ਦੀ ਸਭ ਤੋਂ ਵੱਧ ਉਮਰਦਰਾਜ਼ ਔਰਤ ਸੀ। ਬ੍ਰਾਨਿਆਸ ਦਾ ਜਨਮ 4 ਮਾਰਚ 1907 ਨੂੰ ਸਾਂ ਫਰਾਂਸਿਸਕੋ ਵਿੱਚ ਹੋਇਆ ਸੀ। -ਏਪੀ

The post ਦੁਨੀਆ ਦੀ ਸਭ ਤੋਂ ਉਮਰਦਰਾਜ਼ ਔਰਤ 117 ਸਾਲ ਦੀ ਉਮਰ ਭੋਗ ਕੇ ਚੱਲ ਵਸੀ appeared first on Punjabi Tribune.


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …