Home / Punjabi News / ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਬਜ਼ੁਰਗ ਦਾ 112 ਸਾਲ ਦੀ ਉਮਰੇ ਦੇਹਾਂਤ

ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਬਜ਼ੁਰਗ ਦਾ 112 ਸਾਲ ਦੀ ਉਮਰੇ ਦੇਹਾਂਤ

ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਬਜ਼ੁਰਗ ਦਾ 112 ਸਾਲ ਦੀ ਉਮਰੇ ਦੇਹਾਂਤ

ਮੈਡ੍ਰਿਡ, 19 ਜਨਵਰੀ

ਗਿਨੀਜ਼ ਵਰਲਡ ਰਿਕਾਰਡ ਵੱਲੋਂ ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਵਜੋਂ ਦਰਜ ਕੀਤੇ ਸੈਟਰਨੀਨੋ ਡੇ ਲਾ ਫੁਏਂਤੇ ਦਾ ਮੰਗਲਵਾਰ ਨੂੰ 112 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਆਖਰੀ ਸਾਹ ਆਪਣੇ ਸਪੇਨ ਸਥਿਤ ਘਰ ਵਿੱਚ ਲਿਆ। ਬੀਤੇ ਸਾਲ ਸਤੰਬਰ ਵਿੱਚ ਉਨ੍ਹਾਂ ਦਾ ਨਾਮ ਗਿਨੀਜ਼ ਵਰਲਡ ਰਿਕਾਰਡਜ਼ ਵਿੱਚ ਦਰਜ ਕੀਤਾ ਗਿਆ ਸੀ। ਫੁਏਂਤੇ ਦਾ ਜਨਮ 11 ਫਰਵਰੀ 1909 ਨੂੰ ਪੁਏਂਤੇ ਕਾਸਤਰੋ ਵਿੱਚ ਹੋਇਆ ਸੀ। 13 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਜੁੱਤੇ ਦੀ ਫੈਕਟਰੀ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਅੱਠ ਬੱਚੇ, 14 ਪੋਤੇ-ਪੋਤੀਆਂ ਅਤੇ 22 ਪੜਪੋਤੇ ਹਨ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …