ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ
ਨਵੀਂ ਦਿੱਲੀ : ਸੰਯੁਕਤ ਅਰਬ ਅਮੀਰਾਤ ਵਿਚ ਓਮਨ ਤੋਂ ਆ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਮੰਦਭਾਗੀ ਬੱਸ ਵਿਚ ਸਵਾਰ 17 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ ਹਨ। ਅੱਜ ਸਵੇਰੇ ਭਾਰਤੀ ਦੂਤਾਵਾਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਜਾਣਕਾਰੀ ਮਿਲੀ ਹੈ ਕਿ ਇਹ ਹਾਦਸਾ ਮਸਕਟ ਤੋਂ ਦੁਬਈ ਦੇ ਰਸਤੇ ਵਿਚ ਲੰਘੇ ਕੱਲ੍ਹ ਸ਼ਾਮ ਛੇ ਵਜੇ ਹੋਇਆ। ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਕੌਂਸਲਖਾਨੇ ਵਲੋਂ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਬੱਸ ਵਿਚ ਸਵਾਰ ਬਹੁਤੇ ਯਾਤਰੀ ਈਦ ਦੀ ਛੁੱਟੀ ਮਨਾ ਕੇ ਓਮਾਨ ਤੋਂ ਵਾਪਸ ਪਰਤ ਰਹੇ ਸਨ।
Check Also
CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…
Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …
Asian Tribune Your Multilingual Newspaper covering World and local news News