Home / Punjabi News / ਦੇਸ਼ ਦਾ ਜਮਹੂਰੀ ਢਾਂਚਾ ਖੋਖਲਾ ਹੋ ਗਿਆ ਹੈ ਤੇ ਇਸ ਨੂੰ ਬਚਾਉਣ ਦੀ ਲੋੜ: ਅਸ਼ਵਨੀ ਕੁਮਾਰ

ਦੇਸ਼ ਦਾ ਜਮਹੂਰੀ ਢਾਂਚਾ ਖੋਖਲਾ ਹੋ ਗਿਆ ਹੈ ਤੇ ਇਸ ਨੂੰ ਬਚਾਉਣ ਦੀ ਲੋੜ: ਅਸ਼ਵਨੀ ਕੁਮਾਰ

ਦੇਸ਼ ਦਾ ਜਮਹੂਰੀ ਢਾਂਚਾ ਖੋਖਲਾ ਹੋ ਗਿਆ ਹੈ ਤੇ ਇਸ ਨੂੰ ਬਚਾਉਣ ਦੀ ਲੋੜ: ਅਸ਼ਵਨੀ ਕੁਮਾਰ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 19 ਮਾਰਚ

ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਕਿਹਾ ਹੈ ਕਿ ਪ੍ਰੋਫੈਸਰ ਪ੍ਰਤਾਪ ਭਾਨੂ ਮਹਿਤਾ ਵੱਲੋਂ ਅਸ਼ੋਕਾ ਯੂਨੀਵਰਸਿਟੀ ਤੋਂ ਦਿੱਤੇ ਅਸਤੀਫ਼ੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਦੇਸ਼ ਦੇ ਜਮਹੂਰੀ ਢਾਂਚੇ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ। ਪ੍ਰੋਫੈਸਰ ਮਹਿਤਾ ਦੇਸ਼ ਦੇ ਪ੍ਰਮੁੱਖ ਬੁੱਧੀਜੀਵੀ ਹਨ ਤੇ ਉਨ੍ਹਾਂ ਨੇ ਆਪਣੀਆਂ ਲਿਖਤਾਂ ਤੇ ਜਨਤਕ ਤੌਰ ‘ਤੇ ਸਰਕਾਰ ਦੀਆਂ ਨੀਤੀਆਂ ਤੇ ਫ਼ੈਸਲਿਆਂ ਦਾ ਡਟਵਾਂ ਵਿਰੋਧ ਤੇ ਆਲੋਚਨਾ ਕੀਤੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਦੇ ਦਬਾਅ ਵਿੱਚ ਉਨ੍ਹਾਂ ਅਸਤੀਫਾ ਦਿੱਤਾ। ਸ੍ਰੀ ਅਸ਼ਵਨੀ ਕੁਮਾਰ ਨੇ ਕਿਹਾ ਕਿ ਜੇ ਜਮਹੂਰੀਅਤ ਮੁਲਕ ਵਿੱਚ ਕੋਈ ਵਿਅਕਤੀ ਆਪਣੇ ਵਿਚਾਰ ਨਹੀਂ ਰੱਖ ਸਕਦਾ ਤਾਂ ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਢਾਂਚਾ ਖੋਖਲਾ ਹੋ ਚੁੱਕਿਆ ਹੈ। ਉਨ੍ਹਾਂ ਸਾਰਿਆਂ ਖਾਸ ਤੌਰ ‘ਤੇ ਚਿੰਤਕਾਂ ਤੇ ਜਮਹੂਰੀਅਤ ਪਸੰਦ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਵੇਲੇ ਚੁੱਪ ਨਾ ਬੈਠਣ ਤੇ ਜਮਹੂਰੀ ਕਦਰਾਂ ਕੀਮਤਾਂ ਨੂੰ ਬਚਾਉਣ ਲਈ ਅੱਗੇ ਆਉਣ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …