Home / Punjabi News / ਦੇਸ਼ ਵਿਦੇਸ਼ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ

ਦੇਸ਼ ਵਿਦੇਸ਼ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ

ਦੇਸ਼ ਵਿਦੇਸ਼ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ

ਗੁਰੂ ਸਾਹਿਬ ਦੀ ਕੁਰਬਾਨੀ ਨੂੰ ਕੈਪਟਨ ਅਮਰਿੰਦਰ ਨੇ ਦੱਸਿਆ ਮਾਨਵਤਾ ਲਈ ਪ੍ਰੇਰਨਾ ਸਰੋਤ
ਚੰਡੀਗੜ੍ਹ : ਪੰਜਵੇਂ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਵਿਦੇਸ਼ ਵਿੱਚ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਯਾਦ ਕੀਤਾ। ਗੁਰੂ ਘਰਾਂ ਵਿੱਚ ਸਵੇਰ ਤੋਂ ਗੁਰਬਾਣੀ ਦੇ ਨਿਰੰਤਰ ਪ੍ਰਵਾਹ ਚਲੇ ਅਤੇ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਕੈਪਟਨ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਅਧਿਆਤਮਕ ਫਿਲਾਸਫੀ ਧਰਮ ਦੇ ਮਾਰਗ ‘ਤੇ ਚੱਲਣ ਲਈ ਮਾਨਵਤਾ ਦਾ ਹਮੇਸ਼ਾ ਹੀ ਮਾਰਗ ਦਰਸ਼ਨ ਕਰਦੀ ਰਹੇਗੀ।

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …