Home / Punjabi News / ਦੇਸ਼ ’ਚ ਲੋਕ ਸਭਾ ਚੋਣਾਂ ਦਾ ਐਲਾਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ

ਦੇਸ਼ ’ਚ ਲੋਕ ਸਭਾ ਚੋਣਾਂ ਦਾ ਐਲਾਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ

ਨਵੀਂ ਦਿੱਲੀ, 15 ਮਾਰਚ
ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ 16 ਮਾਰਚ ਨੂੰ ਕੀਤਾ ਜਾਵੇਗਾ। ਐਕਸ ’ਤੇ ਪੋਸਟ ਵਿੱਚ ਚੋਣ ਪੈਨਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਕੁਝ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੋਣ ਪ੍ਰੋਗਰਾਮ ਦਾ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੇਂ ਸਦਨ ਦਾ ਗਠਨ ਕੀਤਾ ਜਾਣਾ ਹੈ। ਪਿਛਲੀ ਵਾਰ ਲੋਕ ਸਭਾ ਚੋਣਾਂ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ ਅਤੇ ਇਹ 11 ਅਪਰੈਲ ਤੋਂ ਸੱਤ ਪੜਾਵਾਂ ਵਿੱਚ ਕਰਵਾਈਆਂ ਗਈਆਂ ਸਨ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਈ ਸੀ।

The post ਦੇਸ਼ ’ਚ ਲੋਕ ਸਭਾ ਚੋਣਾਂ ਦਾ ਐਲਾਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ appeared first on Punjabi Tribune.


Source link

Check Also

ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਪੁਤਲਾ ਫੂਕਿਆ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 27 ਜੂਨ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ …