ਨਵੀਂ ਦਿੱਲੀ, 6 ਅਪਰੈਲ
ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 5,335 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,39,054 ਹੋ ਗਈ ਹੈ। ਇਹ ਪਿਛਲੇ 195 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 25,587 ਹੋ ਗਈ ਹੈ। ਪਿਛਲੇ ਸਾਲ 23 ਸਤੰਬਰ ਨੂੰ ਦੇਸ਼ ਵਿੱਚ ਵਾਇਰਸ ਦੇ 5,383 ਮਾਮਲੇ ਸਾਹਮਣੇ ਆਏ ਸਨ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਦੋ-ਦੋ ਅਤੇ ਕੇਰਲ ਅਤੇ ਪੰਜਾਬ ਵਿੱਚ ਇੱਕ-ਇੱਕ ਮਰੀਜ਼ ਦੀ ਕਰੋਨਾ ਕਾਰਨ ਮੌਤ ਹੋਣ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,30,929 ਹੋ ਗਈ ਹੈ।
Source link
Asian Tribune Your Multilingual Newspaper covering World and local news News