Home / Punjabi News / ‘ਧਾਰਾ-370 ਇਕ ਕੈਂਸਰ ਵਾਂਗ ਸੀ, ਜਿਸ ਨੂੰ ਮੋਦੀ ਸਰਕਾਰ ਨੇ ਠੀਕ ਕੀਤਾ’

‘ਧਾਰਾ-370 ਇਕ ਕੈਂਸਰ ਵਾਂਗ ਸੀ, ਜਿਸ ਨੂੰ ਮੋਦੀ ਸਰਕਾਰ ਨੇ ਠੀਕ ਕੀਤਾ’

‘ਧਾਰਾ-370 ਇਕ ਕੈਂਸਰ ਵਾਂਗ ਸੀ, ਜਿਸ ਨੂੰ ਮੋਦੀ ਸਰਕਾਰ ਨੇ ਠੀਕ ਕੀਤਾ’

ਨਵੀਂ ਦਿੱਲੀ — ਜੰਮੂ-ਕਸ਼ਮੀਰ ‘ਚ ਧਾਰਾ-370 ਨੂੰ ਹਟਾ ਦਿੱਤਾ ਗਿਆ ਹੈ। ਇਸ ਧਾਰਾ ਦੇ ਹਟਾਏ ਜਾਣ ਮਗਰੋਂ ਜੰਮੂ-ਕਸ਼ਮੀਰ ਹੁਣ ਸੂਬਾ ਨਹੀਂ ਰਿਹਾ, ਯਾਨੀ ਕਿ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਸੂਬੇ ਦੇ ਦਰਜਾ ਖਤਮ ਕਰ ਦਿੱਤਾ ਗਿਆ ਹੈ। ਇਸ ਦੇ ਦੋ ਹਿੱਸੇ ਹੋਣਗੇ- ਇਕ ਜੰਮੂ-ਕਸ਼ਮੀਰ ਅਤੇ ਦੂਜਾ ਲੱਦਾਖ। ਮੋਦੀ ਸਰਕਾਰ ਦਾ ਇਹ ਇਤਿਹਾਸਕ ਫੈਸਲਾ ਹੈ। ਆਪਣੇ ਫੈਸਲਿਆਂ ਨਾਲ ਲਗਾਤਾਰ ਹੈਰਾਨ ਕਰਦੀ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ‘ਤੇ ਆਪਣੇ ਫੈਸਲੇ ਤੋਂ ਵਿਰੋਧੀ ਦਲਾਂ ਨੂੰ ਜਿੱਥੇ ਹੈਰਾਨ ਕਰ ਦਿੱਤਾ ਹੈ, ਉੱਥੇ ਹੀ ਕਈ ਨੇਤਾਵਾਂ ਨੇ ਇਸ ਫੈਸਲੇ ਦਾ ਸਵਾਗਤ ਵੀ ਕੀਤਾ ਹੈ। ਸ਼ਿਵ ਸੈਨਾ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾਵਾਂ ਨੇ ਮੋਦੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉੱਥੇ ਹੀ ਭਾਜਪਾ ਨੇਤਾ ਆਰ. ਪੀ. ਸਿੰਘ ਨੇ ਵੀ ਮੋਦੀ ਸਰਕਾਰ ਦੇ ਇਸ ਫੈਸਲੇ ਦੀ ਪ੍ਰਸ਼ੰਸਾ ਕੀਤੀ ਹੈ।
ਉਨ੍ਹਾਂ ਨੇ ਕਸ਼ਮੀਰ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਧਾਰਾ-370 ਇਕ ਕੈਂਸਰ ਵਾਂਗ ਸੀ, ਜਿਸ ਨੂੰ ਹੁਣ ਭਾਜਪਾ ਦੀ ਮੋਦੀ ਸਰਕਾਰ ਨੇ ਠੀਕ ਕਰ ਦਿੱਤਾ ਹੈ। ਹੁਣ ਕਸ਼ਮੀਰ ਵਿਚ ਦੂਜੇ ਸੂਬਿਆਂ ਵਾਂਗ ਭਾਰਤ ਦਾ ਅੰਗ ਹੋ ਗਿਆ ਹੈ। ਉੱਥੇ ਪਹਿਲਾਂ ਸਭ ਕੁਝ ਵੱਖਰਾ ਸੀ ਪਰ ਹੁਣ ਜੰਮੂ-ਕਸ਼ਮੀਰ ਬਦਲ ਗਿਆ ਹੈ। ਹਰ ਕੋਈ ਉੱਥੇ ਜ਼ਮੀਨ ਖਰੀਦ ਸਕੇਗਾ। ਵੱਡੀ ਗੱਲ ਇਹ ਹੈ ਕਿ ਕਸ਼ਮੀਰੀ ਪੰਡਤਾਂ ਦੀ ਵਾਪਸੀ ਆਸਾਨ ਹੋ ਜਾਵੇਗੀ। ਕਸ਼ਮੀਰ ਵਿਚ ਫਿਲਹਾਲ ਸ਼ਾਂਤੀ ਹੈ ਅਤੇ ਅੱਗੇ ਵੀ ਸ਼ਾਂਤੀ ਹੀ ਰਹੇਗੀ। ਦੱਸਣਯੋਗ ਹੈ ਕਿ ਇਕ ਹਫਤੇ ਪਹਿਲਾਂ ਹੀ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਵਿਚ ਐਡੀਸ਼ਨਲ ਫੌਜੀਆਂ ਨੂੰ ਤਾਇਨਾਤ ਕੀਤਾ ਗਿਆ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਸਰਕਾਰ ਨੇ ਧਾਰਾ-370 ‘ਤੇ ਫੈਸਲਾ ਲੈਣ ਤੋਂ ਪਹਿਲਾਂ ਕੱਲ ਰਾਤ ਜੰਮੂ-ਕਸ਼ਮੀਰ ‘ਚ ਧਾਰਾ-144 ਲਾਗੂ ਕਰ ਦਿੱਤੀ ਗਈ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …