Home / Punjabi News / ਨਕੋਦਰ ਗੋਲੀਕਾਂਡ ਦੇ ਪੀੜਤਾਂ ਵੱਲੋਂ ‘ਸਿੱਟ’ ਬਣਾਉਣ ਦੀ ਮੰਗ

ਨਕੋਦਰ ਗੋਲੀਕਾਂਡ ਦੇ ਪੀੜਤਾਂ ਵੱਲੋਂ ‘ਸਿੱਟ’ ਬਣਾਉਣ ਦੀ ਮੰਗ

ਨਕੋਦਰ ਗੋਲੀਕਾਂਡ ਦੇ ਪੀੜਤਾਂ ਵੱਲੋਂ ‘ਸਿੱਟ’ ਬਣਾਉਣ ਦੀ ਮੰਗ

ਜਲੰਧਰ— ਨਕੋਦਰ ਵਿਖੇ 1986 ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਏ ਗੋਲੀਕਾਂਡ ‘ਚ ਸ਼ਹੀਦ ਹੋਏ 4 ਨੌਜਵਾਨਾਂ ਦੇ ਪਰਿਵਾਰਾਂ ਨੇ ਪੰਜਾਬ ਸਰਕਾਰ ਨੂੰ ਜਾਂਚ ਬਾਰੇ ‘ਸਿੱਟ’ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਵੀ ਮੰਗ ਕੀਤੀ ਗਈ। ਜਲੰਧਰ ‘ਚ ਕੀਤੀ ਗਈ ਪ੍ਰੈੱਸ ਵਾਰਤਾ ਦੌਰਾਨ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨੇ ਦੱਸਿਆ ਦਰਦ ਬਿਆਨ ਕਰਦੇ ਹੋਏ ਦੱਸਿਆ ਕਿ ਨਕੋਦਰ ‘ਚ 4 ਫਰਵਰੀ 1986 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅੱਗ ਲਗਾਉਣ ਦੀ ਘਟਨਾ ਤੋਂ ਬਾਅਦ ਨੌਜਵਾਨਾਂ ਵੱਲੋਂ ਰੋਸ ਮਾਰਚ ਕੀਤਾ ਗਿਆ ਸੀ ਪਰ ਜਦੋਂ ਹਾਲਾਤ ਖਰਾਬ ਹੋਏ ਤਾਂ ਇਲਾਕੇ ‘ਚ ਕਰਫਿਊ ਲਗਾਇਆ ਗਿਆ। ਉਥੇ ਹੀ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਨੌਜਵਾਨ ਅਤੇ ਹੋਰ ਲੋਕਾਂ ਨੇ ਰੋਸ ਮਾਰਚ ਕੀਤਾ ਅਤੇ ਸ਼ਹਿਰ ਦੀ ਬਾਊਂਡਰੀ ਦੇ ਬਾਹਰ ਜਿੱਥੇ ਕਰਫਿਊ ਨਹੀਂ ਸੀ, ਉਥੇ ਆਪਸੀ ਮਤਭੇਦ ਹੋਏ ਅਤੇ ਮਾਹੌਲ ਵਿਗੜ ਗਿਆ। ਪੁਲਸ ਵੱਲੋਂ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ ‘ਚ 3 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਚੌਥੇ ਨੌਜਵਾਨ ਨੂੰ ਜਲੰਧਰ ਦੇ ਸਿਵਲ ਹਸਪਤਾਲ ‘ਚ ਲਿਜਾਂਦੇ ਸਮੇਂ ਪੁਲਸ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਉਸ ਦੀ ਵੀ ਮੌਤ ਹੋ ਗਈ। ਗੋਲੀਕਾਂਡ ‘ਚ ਮਾਰੇ ਗਏ ਰਵਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਨੇ ਦੱਸਿਆ ਕਿ 2001’ਚ ਚੋਰਾਂ ਵਾਂਗ ਜਸਿਟਸ ਗੁਰਨਾਮ ਸਿੰਘ ਦੀ ਰਿਪੋਰਟ ਨੂੰ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਸੀ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ। ਉਨ੍ਹਾਂ ਨੇ ਕਿਹਾ ਕਿ ਰਿਪੋਰਟ ਪੇਸ਼ ਹੋਣ ਤੋਂ ਬਾਅਦ ਵੀ ਪ੍ਰਕਾਸ਼ ਸਿੰਘ ਬਾਦਲ ਨੇ ਉਸ ਸਮੇਂ ਕੋਈ ਐਕਸ਼ਨ ਨਹੀਂ ਲਿਆ ਸੀ ਅਤੇ ਨਾ ਹੀ ਦੋਸ਼ੀ ਪੁਲਸ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਦੇ ਉਲਟ ਪ੍ਰਕਾਸ਼ ਸਿੰਘ ਬਾਦਲ ਨੇ ਦੋਸ਼ੀ ਅਧਿਕਾਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੇ ਵੱਡੇ ਪੱਧਰ ‘ਤੇ ਰੁਤਬੇ ਦੇ ਕੇ ਸਿਈਸੀ ਤੌਰ ‘ਤੇ ਮਜ਼ਬੂਤ ਕੀਤਾ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕਰਦਾ ਰਿਹਾ ਕਿ ਉਸ ਸਮੇਂ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਚੋਰਾਂ ਵਾਂਗ ਕਿਉਂ ਪੇਸ਼ ਕੀਤੀ ਗਈ ਸੀ? ਇਸ ਰਿਪੋਰਟ ਬਾਰੇ ਕਿਸੇ ਵੀ ਪੰਜਾਬ ਦੇ ਬੰਦੇ ਨੂੰ ਭਿਣਕ ਤੱਕ ਨਹੀਂ ਲੱਗਣ ਦਿੱਤੀ ਸੀ।

ਆਖਿਰ ਬਾਦਲ ਸਾਬ੍ਹ ਕਿਹੜੇ ਦੋਸ਼ੀਆਂ ਨੂੰ ਕਿਉਂ ਬਚਾਉਣਾ ਚਾਹੁੰਦੇ ਹਨ?

ਪ੍ਰਕਾਸ਼ ਸਿੰਘ ਬਾਦਲ ‘ਤੇ ਤਿੱਖੇ ਹਮਲੇ ਕਰਦੇ ਹੋਏ ਪੀੜਤ ਪਰਿਵਾਰਾਂ ਨੇ ਕਿਹਾ ਕਿ 1986 ‘ਚ ਜਲੰਧਰ ਦੇ ਐੱਸ. ਐੱਸ. ਪੀ. ਇਜ਼ਹਾਰ ਆਲਮ ਸਨ ਅਤੇ ਵਧੀਕ ਡਿਪਟੀ ਕਮਿਸ਼ਨਰ ਦਰਬਾਰਾ ਸਿੰਘ ਗੁਰੂ ਸਨ। ਉਨ੍ਹਾਂ ਕੋਲ ਮੈਜਿਸਟ੍ਰੇਟ ਦੀਆਂ ਸਾਰੀਆਂ ਪਾਵਰਾਂ ਸਨ। ਇਨ੍ਹਾਂ ਦੋਵੇਂ ਆਗੂਆਂ ਨੂੰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਕਰਕੇ ਆਪਣੀ ਪਾਰਟੀ ਵੱਲੋਂ ਟਿਕਟਾਂ ਵੀ ਦਿੱਤੀਆਂ ਸਨ। ਬਾਦਲ ਸਾਬ੍ਹ ਸਪਸ਼ਟ ਕਰਨ ਕਿ ਉਨ੍ਹਾਂ ਨੇ ਦੋਸ਼ੀ ਪੁਲਸ ਵਾਲਿਆਂ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ?

ਇਸ ਮੌਕੇ ਕਮਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੰਗ ਕਰਦੇ ਹੋਏ ਕਿਹਾ ਕਿ ਇਸ ਮਾਮਲੇ ‘ਚ ਜਾਂਚ ਕਰ ਰਹੀ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਜਨਤਕ ਕੀਤਾ ਜਾਵੇ ਅਤੇ ਮਾਮਲੇ ‘ਚ ਜਾਂਚ ਲਈ ‘ਸਿੱਟ’ ਦਾ ਗਠਨ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀ ਪੁਲਸ ਅਧਿਕਾਰੀ ਅਸ਼ਵਨੀ ਕੁਮਾਰ ਸ਼ਰਮਾ, ਦਰਬਾਰਾ ਸਿੰਘ, ਇਜ਼ਹਾਰ ਆਲਮ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

 

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …