Home / Punjabi News / ਨਰਿੰਦਰ ਮੋਦੀ ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕੀਤੀ ਮੁਲਾਕਾਤ

ਨਰਿੰਦਰ ਮੋਦੀ ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕੀਤੀ ਮੁਲਾਕਾਤ

ਨਰਿੰਦਰ ਮੋਦੀ ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ— ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਵੀਰਵਾਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫਤਰ ਨੇ ਟਵਿੱਟਰ ‘ਤੇ ਦੋਹਾਂ ਨੇਤਾਵਾਂ ਦੀ ਤਸਵੀਰ ਪੋਸਟ ਕੀਤੀ ਹੈ। ਕਮਲਨਾਥ ਨੇ ਮੋਦੀ ਨਾਲ ਮੁਲਾਕਾਤ ਦੌਰਾਨ ਮੱਧ ਪ੍ਰਦੇਸ਼ ਵਿਚ ਪੈਂਡਿੰਗ ਪਏ ਪ੍ਰਾਜੈਕਟਾਂ ਲਈ ਅਲਾਟ ਰਾਸ਼ੀ ਜਾਰੀ ਕੀਤੇ ਜਾਣ ਦੀ ਮੰਗ ਕੀਤੀ। ਸੂਬਾ ਸਰਕਾਰ ਦੇ ਅਧਿਕਾਰੀਆਂ ਮੁਤਾਬਕ ਪ੍ਰਧਾਨ ਮੰਤਰੀ ਨੇ ਕਮਲਨਾਥ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧ ਵਿਚ ਸਬੰਧਿਤ ਮੰਤਰਾਲਿਆਂ ਨੂੰ ਛੇਤੀ ਕਾਰਵਾਈ ਕਰਨ ਦੀ ਨਿਰਦੇਸ਼ ਦੇਣਗੇ ਅਤੇ ਨਾਲ ਹੀ ਭਵਿੱਖ ‘ਚ ਵੀ ਮੱਧ ਪ੍ਰਦੇਸ਼ ਦੇ ਹਿੱਤਾਂ ਦਾ ਧਿਆਨ ਰੱਖਣਗੇ।ਸੱਤ ਲੋਕ ਕਲਿਆਣ ਮਾਰਗ ‘ਤੇ ਸਥਿਤ ਮੋਦੀ ਦਾ ਨਿਵਾਸ ‘ਚ ਹੋਈ ਮੁਲਾਕਾਤ ‘ਚ ਮੁੱਖ ਮੰਤਰੀ ਕਮਲਨਾਥ ਨੇ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਵੀ ਦਿੱਤੀ।
ਕਾਂਗਰਸ ਦੇ ਸੀਨੀਅਰ ਨੇਤਾ ਕਮਲਨਾਥ ਨੇ ਦਸੰਬਰ 2018 ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੀ ਸੀ। ਇੱਥੇ ਦੱਸ ਦੇਈਏ ਕਿ ਜਦੋਂ ਵੀ ਕੋਈ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਬਣਦਾ ਹੈ ਤਾਂ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਆਉਂੇਦੇ ਹਨ, ਫਿਰ ਬੇਸ਼ੱਕ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਕਿਉਂ ਨਾ ਰੱਖਦਾ ਹੋਵੇ। ਇਸ ਕੜੀ ਤਹਿਤ ਕਮਲਨਾਥ ਨੇ ਮੋਦੀ ਨਾਲ ਮੁਲਾਕਾਤ ਕੀਤੀ ਹੈ।
ਦੱਸਣਯੋਗ ਹੈ ਕਿ ਕਮਲਨਾਥ 3 ਦਿਨਾਂ ਦੌਰੇ ‘ਤੇ ਦਿੱਲੀ ਪਹੁੰਚੇ ਹਨ। ਉਹ ਬੁੱਧਵਾਰ ਨੂੰ ਮੱਧ ਪ੍ਰਦੇਸ਼ ਤੋਂ ਰਵਾਨਾ ਹੋਏ ਸਨ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਨਾਥ ਦੀ ਇਹ ਪਹਿਲੀ ਦਿੱਲੀ ਯਾਤਰਾ ਹੈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਿਧਾਇਕਾਂ ਨੂੰ ਇਕਜੁਟ ਰੱਖਣ ਲਈ ਕਿਹਾ ਹੈ, ਕਿਉਂਕਿ ਭਾਜਪਾ ਸੂਬੇ ਵਿਚ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …