Home / World / ਨਵਜੋਤ ਸਿੱਧੂ ਵੱਲੋਂ ਪ੍ਰੋ. ਰਾਜਪਾਲ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਨਵਜੋਤ ਸਿੱਧੂ ਵੱਲੋਂ ਪ੍ਰੋ. ਰਾਜਪਾਲ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਨਵਜੋਤ ਸਿੱਧੂ ਵੱਲੋਂ ਪ੍ਰੋ. ਰਾਜਪਾਲ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੁਰਜੀਤ ਪਾਤਰ ਨੇ ਪ੍ਰੋ.ਰਾਜਪਾਲ ਦੇ ਚਲਾਣੇ ਨੂੰ ਸਾਹਿਤ ਤੇ ਲੋਕ ਕਲਾਵਾਂ ਲਈ ਵੱਡਾ ਘਾਟਾ ਦੱਸਿਆ
ਚੰਡੀਗੜ – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਲਾ, ਸਾਹਿਤ ਤੇ ਸੱਭਿਆਚਾਰ ਦੀ ਉਘੀ ਸਖਸ਼ੀਅਤ ਪ੍ਰੋ.ਰਾਜਪਾਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਰਾਜਪਾਲ ਸਿੰਘ ਦਾ ਅੱਜ ਪੀ.ਜੀ.ਆਈ. ਚੰਡੀਗੜ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ ਅਤੇ ਇਕ ਬੇਟਾ ਛੱਡ ਗਏ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ.ਸਿੱਧੂ ਨੇ ਕਿਹਾ ਕਿ ਪ੍ਰੋ.ਰਾਜਪਾਲ ਸਿੰਘ ਨੇ ਅਧਿਆਪਨ ਖੇਤਰ ਤੋਂ ਆਪਣਾ ਸਫਰ ਸ਼ੁਰੂ ਕਰ ਕੇ ਲੋਕ ਕਲਾਵਾਂ, ਸਾਹਿਤ ਤੇ ਸੱਭਿਆਚਾਰ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ। ਉਨਾਂ ਕਿਹਾ ਕਿ ਪ੍ਰੋ.ਰਾਜਪਾਲ ਸਿੰਘ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਸਕੱਤਰ ਜਨਰਲ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਕੱਤਰ ਵਜੋਂ ਨਿਭਾਈਆਂ ਬੇਮਿਮਾਲ ਸੇਵਾਵਾਂ ਵਜੋਂ ਯਾਦ ਕੀਤਾ ਜਾਵੇਗਾ। ਉਨਾਂ ਪ੍ਰੋ. ਰਾਜਪਾਲ ਸਿੰਘ ਦੇ ਤੁਰ ਜਾਣ ਨੂੰ ਨਿੱਜੀ ਘਾਟਾ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸੱਭਿਆਚਾਰਕ ਨੀਤੀ ਵਿੱਚ ਉਨ•ਾਂ ਦਾ ਅਹਿਮ ਯੋਗਦਾਨ ਸੀ। ਉਨ•ਾਂ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਜਿੰਨੀਆਂ ਵੀ ਮੀਟਿੰਗਾਂ ਕੀਤੀਆਂ ਗਈਆਂ, ਉਨ•ਾਂ ਵਿੱਚ ਪ੍ਰੋ.ਸਾਹਿਬ ਨੇ ਹਰ ਵਾਰ ਹਾਜ਼ਰੀ ਭਰਦਿਆਂ ਕੀਮਤੀ ਸੁਝਾਅ ਦਿੱਤੇ। ਪ੍ਰੋ. ਰਾਜਪਾਲ ਸਿੰਘ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਤੋਂ ਅੰਗਰੇਜ਼ੀ ਵਿਭਾਗ ਦੇ ਮੁਖੀ ਵਜੋਂ ਸੇਵਾ ਮੁਕਤ ਹੋਏ ਸਨ। ਸ.ਸਿੱਧੂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਵੀ ਕੀਤੀ।
ਇਸੇ ਦੌਰਾਨ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਵੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰੋ.ਰਾਜਪਾਲ ਸਿੰਘ ਦੇ ਤੁਰ ਜਾਣ ਨਾਲ ਸਾਹਿਤ, ਲੋਕ ਕਲਾਵਾਂ ਅਤੇ ਸੱਭਿਆਚਾਰ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ ਜਿਸ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …