ਨਵੀਂ ਦਿੱਲੀ – ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸ੍ਰੀਮਤੀ ਸੋਨੀਆ ਗਾਂਧੀ ਤੇ ਸ੍ਰੀਮਤੀ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ।
ਸੁਪਰੀਮ ਕੋਰਟ ਵਿੱਚ ਤਿੰਨ ਦਹਾਕੇ ਪੁਰਾਣੇ ਕੇਸ ਵਿੱਚ ਬਰੀ ਹੋਣ ਤੋਂ ਬਾਅਦ ਤੋਂ ਬਾਅਦ ਸ.ਸਿੱਧੂ ਨੇ ਅੱਜ ਵੀਰਵਾਰ ਨੂੰ ਸਵੇਰੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਕੇ ਨਵੀਂ ਪਾਰੀ ਸ਼ੁਰੂ ਕਰਨ ਲਈ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਸ. ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਧੰਨਵਾਦ ਕਰਦਿਆਂ ਕਿਹਾ ਕਿ ਔਖੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਰਹੇ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਦੀ ਪ੍ਰੇਰਨਾ ਨਾਲ ਹੀ ਉਨ੍ਹਾਂ ਕਾਂਗਰਸ ਪਾਰਟੀ ਜੁਆਇਨ ਕੀਤੀ।
ਸ. ਸਿੱਧੂ ਬੀਤੇ ਦਿਨ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਵੀ ਮਿਲੇ ਸਨ।
Check Also
ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…
Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …
Asian Tribune Your Multilingual Newspaper covering World and local news News