Home / Punjabi News / ਨਵੇਂ ਐੱਚ-1ਬੀ ਵੀਜ਼ੇ ਜਾਰੀ ਕਰਨ ਬਾਰੇ ਬਾਇਡਨ ਪ੍ਰਸ਼ਾਸਨ ਦੁਚਿੱਤੀ ’ਚ: ਪਾਬੰਦੀ ਹਟਾਉਣ ਸਬੰਧੀ ਕੋਈ ਫ਼ੈਸਲਾ ਨਹੀਂ ਕੀਤਾ

ਨਵੇਂ ਐੱਚ-1ਬੀ ਵੀਜ਼ੇ ਜਾਰੀ ਕਰਨ ਬਾਰੇ ਬਾਇਡਨ ਪ੍ਰਸ਼ਾਸਨ ਦੁਚਿੱਤੀ ’ਚ: ਪਾਬੰਦੀ ਹਟਾਉਣ ਸਬੰਧੀ ਕੋਈ ਫ਼ੈਸਲਾ ਨਹੀਂ ਕੀਤਾ

ਨਵੇਂ ਐੱਚ-1ਬੀ ਵੀਜ਼ੇ ਜਾਰੀ ਕਰਨ ਬਾਰੇ ਬਾਇਡਨ ਪ੍ਰਸ਼ਾਸਨ ਦੁਚਿੱਤੀ ’ਚ: ਪਾਬੰਦੀ ਹਟਾਉਣ ਸਬੰਧੀ ਕੋਈ ਫ਼ੈਸਲਾ ਨਹੀਂ ਕੀਤਾ

ਵਾਸ਼ਿੰਗਟਨ, 2 ਮਾਰਚ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਸੰਕੇਤ ਦਿੱਤਾ ਹੈ ਕਿ ਉਸ ਨੇ ਹਾਲੇ ਤੱਕ ਨਵੇਂ ਐੱਚ-1 ਬੀ ਵੀਜ਼ਾ ਜਾਰੀ ਕਰਨ ਬਾਰੇ ਪਿਛਲੇ ਟਰੰਪ ਪ੍ਰਸ਼ਾਸਨ ਵੱਲੋਂ ਲਗਾਈ ਪਾਬੰਦੀ ਨੂੰ ਖਤਮ ਕਰਨ ਦਾ ਫੈਸਲਾ ਨਹੀਂ ਕੀਤਾ। ਦੇਸ਼ ਗ੍ਰਹਿ ਸੁਰੱਖਿਆ ਮੰਤਰੀ ਅਲੇਜੈਂਡਰੋ ਮਯੋਰਕਾਸ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਅਤਿਆਚਾਰ ਤੋਂ ਬਚ ਕੇ ਭੱਜਣ ਵਾਲਿਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ। ਅਮਰੀਦਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੇਂ ਐੱਚ-1ਬੀ ਵੀਜ਼ੇ ਜਾਰੀ ਕਰਨ ਦੀ ਪਾਬੰਦੀ 31 ਮਾਰਚ ਤੱਕ ਵਧਾਈ ਸੀ ਤੇ ਤਰਕ ਦਿੱਤਾ ਸੀ ਕਿ ਦੇਸ਼ ਵਿੱਚ ਬੇਰੁਜ਼ਗਾਰੀ ਦੀ ਦਰ ਵੱਧ ਹੈ ਤੇ ਹੋਰ ਜ਼ਿਆਦਾ ਵਿਦੇਸ਼ੀ ਮੁਲਾਜ਼ਮਾਂ ਦਾ ਭਾਰ ਦੇਸ਼ ਨਹੀਂ ਝੱਲ ਸਕਦਾ।


Source link

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …