Home / Punjabi News / ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿਲਾਫ਼ ਦਾਇਰ ਪਟੀਸ਼ਨ ’ਤੇ ਵਿਚਾਰ ਕਰੇਗੀ ਸੁਪਰੀਮ ਕੋਰਟ

ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿਲਾਫ਼ ਦਾਇਰ ਪਟੀਸ਼ਨ ’ਤੇ ਵਿਚਾਰ ਕਰੇਗੀ ਸੁਪਰੀਮ ਕੋਰਟ

 

ਨਵੀਂ ਦਿੱਲੀ, 11 ਮਾਰਚ

ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ 2023 ਦੇ ਇਕ ਕਾਨੂੰਨ ਦੇ ਹਵਾਲੇ ਨਾਲ ਕੇਂਦਰ ਨੂੰ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਤੋਂ ਰੋਕਣ ਦੀ ਮੰਗ ਕਰਦੀ ਇਕ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬਧ ਕਰਨ ਬਾਰੇ ਵਿਚਾਰ ਕਰੇਗੀ। ਉਂਜ ਉਪਰੋਕਤ ਕਾਨੂੰਨ ਵਿਚਲੀਆਂ ਵਿਵਸਥਾਵਾਂ ਨੂੰ ਸੁਪਰੀਮ ਕੋਰਟ ਵਿਚ ਪਹਿਲਾਂ ਹੀ ਚੁਣੌਤੀ ਦਿੱਤੀ ਹੋਈ ਹੈ। ਚੋਣ ਕਮਿਸ਼ਨਰ ਅਰੁਣ ਗੋਇਲ ਦੇ ਅਸਤੀਫ਼ੇ ਤੇ ਅਨੂਪ ਚੰਦਰਾ ਪਾਂਡੇ ਦੀ ਸੇਵਾਮੁਕਤੀ ਕਰਕੇ ਚੋਣ ਕਮਿਸ਼ਨਰਾਂ ਦੀਆਂ ਦੋ ਅਸਾਮੀਆਂ ਖਾਲੀ ਪਈਆਂ ਹਨ। ਚੀਫ ਜਸਟਿਸ ਡੀ.ਵਾਈ.ਚੰਦਰਚੂੜ, ਜਸਟਿਸ ਜੇ.ਬੀ.ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ, ‘‘ਸਾਨੂੰ ਈਮੇਲ ਭੇਜੋ, ਅਸੀਂ ਇਸ ਨੂੰ ਦੇਖਾਂਗੇ।’’

The post ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿਲਾਫ਼ ਦਾਇਰ ਪਟੀਸ਼ਨ ’ਤੇ ਵਿਚਾਰ ਕਰੇਗੀ ਸੁਪਰੀਮ ਕੋਰਟ appeared first on Punjabi Tribune.


Source link

Check Also

ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…

Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …