Home / Punjabi News / ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਦੇਵਿੰਦਰ ਸਿੰਘ ਜੱਗੀ
ਪਾਇਲ, 24 ਸਤੰਬਰ
ਕਸਬਾ ਰਾੜਾ ਸਾਹਿਬ ਦੇ 23 ਸਾਲਾਂ ਦੇ ਨੌਜਵਾਨ ਅਮਨਦੀਪ ਸ਼ਰਮਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਉਹ ਦੋ ਭੈਣਾਂ ਦਾ ਛੋਟਾ ਇਕਲੌਤਾ ਭਰਾ ਸੀ। ਉਸ ਦੀ ਮਾਤਾ ਨੇ ਦੱਸਿਆ ਕਿ ਅਮਨਦੀਪ ਛੋਟੀ ਉਮਰ ਵਿੱਚ ਨਸ਼ੇ ਕਰਨ ਦਾ ਆਦੀ ਬਣ ਗਿਆ ਸੀ। ਉਸ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਗਿਆ ਪਰ ਉਹ ਨਹੀਂ ਸੁਧਰਿਆ। ਬੀਤੀ ਰਾਤ ਉਹ ਆਪਣੇ ਦੋਸਤਾਂ ਨਾਲ ਬਾਹਰੋਂ ਘੁੰਮ ਕੇ ਆਇਆ ਤੇ ਕਾਫੀ ਨਸ਼ਾ ਕੀਤਾ ਹੋਇਆ ਸੀ ਤੇ ਸੋਂ ਗਿਆ। ਸਵੇਰ ਵੇਲੇ ਡਾਕਟਰ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਅੱਜ ਅਮਨਦੀਪ ਦਾ ਸੰਸਕਾਰ ਕਰ ਦਿੱਤਾ ਗਿਆ।

The post ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ appeared first on punjabitribuneonline.com.


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …