Home / Punjabi News / ਨਹਿਰ ਵਿੱਚ ਪਾੜ ਪੈਣ ਕਾਰਨ ਫ਼ਸਲ ਪਾਣੀ ਵਿੱਚ ਡੁੱਬੀ, ਰੋਹ ਵਿੱਚ ਆਏ ਕਿਸਾਨਾਂ ਨੇ ਸੜਕ ’ਤੇ ਜਾਮ ਲਾਇਆ

ਨਹਿਰ ਵਿੱਚ ਪਾੜ ਪੈਣ ਕਾਰਨ ਫ਼ਸਲ ਪਾਣੀ ਵਿੱਚ ਡੁੱਬੀ, ਰੋਹ ਵਿੱਚ ਆਏ ਕਿਸਾਨਾਂ ਨੇ ਸੜਕ ’ਤੇ ਜਾਮ ਲਾਇਆ

ਪਰਮਜੀਤ ਸਿੰਘ

ਫਾਜ਼ਿਲਕਾ, 15 ਜੁਲਾਈ

ਫਾਜ਼ਿਲਕਾ ਦੇ ਪਿੰਡ ਭੰਬਾ ਵੱਟੂ ਨੇੜੇ ਲਾਧੂਕਾ ਮਾਈਨਰ ਵਿੱਚ ਪਾੜ ਪੈ ਗਿਆ, ਜਿਸ ਕਾਰਨ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ। ਪ੍ਰਭਾਵਿਤ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਨਹਿਰ ਚੌਥੀ ਵਾਰ ਟੁੱਟ ਚੁੱਕੀ ਹੈ ਅਤੇ ਉਨ੍ਹਾਂ ਦੀ ਫ਼ਸਲ ਡੁੱਬ ਕੇ ਖ਼ਰਾਬ ਹੋ ਰਹੀ ਹੈ, ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਪੀੜਤ ਕਿਸਾਨ ਸੁਖਵਿੰਦਰ ਸਿੰਘ, ਹਰਦੀਪ ਸਿੰਘ ਅਤੇ ਰਤਨ ਸਿੰਘ ਨੇ ਦੋਸ਼ ਲਾਇਆ ਕਿਹਾ ਕਿ ਪ੍ਰਸ਼ਾਸਨ ਵੱਲੋਂ ਹੜ੍ਹਾ ਦੇ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਮੌਨਸੂਨ ਤੋਂ ਪਹਿਲਾਂ ਨਹਿਰਾਂ ਦੀ ਸਫ਼ਾਈ ਨਹੀਂ ਕਰਵਾਈ ਗਈ। ਮੋਹਲੇਧਾਰ ਵਰਖਾ ਕਾਰਨ ਫਸਲਾਂ ਦੀ ਸਿੰਚਾਈ ਲਈ ਇਲਾਕੇ ਦੀ ਮੁੱਖ ਨਹਿਰ ਲਾਧੂਕਾ ਮਾਈਨਰ ਵਿੱਚ ਬੁਰਜੀ ਨੰਬਰ 155 ਵਿੱਚ ਤੀਜੀ ਵਾਰ ਪਾੜ ਪੈ ਗਿਆ। ਅੱਜ ਸਵੇਰੇ ਬੁਰਜੀ ਵਿੱਚ ਮੁੜ ਪਾੜ ਪੈਣ ਗਿਆ ਅਤੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ਦੀ ਮਾਰ ਹੇਠ ਆ ਗਈ। ਨਹਿਰੀ ਵਿਭਾਗ ‘ਤੇ ਲਾਪ੍ਰਵਾਹੀ ਦਾ ਦੋਸ਼ ਲਾਉਂਦਿਆਂ ਕਿਸਾਨਾਂ ਨੇ ਮੰਡੀ ਲਾਧੂਕਾ ਨੇੜੇ ਫਾਜ਼ਿਲਕਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਜਾਮ ਲਾ ਦਿੱਤਾ।

ਕੌਮੀ ਮਾਰਗ ‘ਤੇ ਜਾਮ ਲਾਉਂਦੇ ਹੋਏ ਪ੍ਰਭਾਵਿਤ ਕਿਸਾਨ।

ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਵੀ ਪ੍ਰਭਾਵਿਤ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਅਤੇ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ। ਨਹਿਰੀ ਵਿਭਾਗ ਦੇ ਐੱਸਡੀਓ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਬੱਘੇਕੇ ਨਜ਼ਦੀਕ ਲਾਧੂਕਾ ਮਾਈਨਰ ਦਾ ਵਹਾਅ ਇੱਕ ਵਾਰੀ ਰੋਕਿਆ ਗਿਆ ਸੀ, ਪਰ ਕਿਸਾਨਾਂ ਵੱਲੋਂ ਅੱਗੇ ਪਾਣੀ ਛੱਡ ਦਿੱਤਾ ਗਿਆ ਹੈ। ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਧੂਕਾ ਮਾਈਨਰ ਦੀ ਮੁਰੰਮਤ ਲਈ 42 ਲੱਖ ਦੀ ਗ੍ਰਾਂਟ ਜਾਰੀ ਹੋ ਚੁੱਕੀ ਹੈ ਅਤੇ ਬੁਰਜੀ ਨੰਬਰ 155 ਨੂੰ ਪੱਕਾ ਕਰਕੇ ਬਰਮਾ ‘ਤੇ ਮਿੱਟੀ ਪਾਈ ਜਾਵੇਗੀ।


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …