Breaking News
Home / Punjabi News / ਨਾਟੋ ਦੇ ਜਨਰਲ ਸਕੱਤਰ ਨੇ ਸ਼ੁੱਕਰਵਾਰ ਨੂੰ ਸਿਖਰ ਸੰਮੇਲਨ ਸੱਦਿਆ

ਨਾਟੋ ਦੇ ਜਨਰਲ ਸਕੱਤਰ ਨੇ ਸ਼ੁੱਕਰਵਾਰ ਨੂੰ ਸਿਖਰ ਸੰਮੇਲਨ ਸੱਦਿਆ

ਬਰਸਲਜ਼, 24 ਫਰਵਰੀ

ਨਾਟੋ ਦੇ ਜਨਰਲ ਸਕੱਤਰ ਜੈਨਸ ਸਟੋਲਟਨਬਰਗ ਨੇ ਕਿਹਾ ਹੈ ਕਿ ਰੂਸ ਨੇ ਯੂਕਰੇਨ ‘ਤੇ ਹਮਲਾ ਕਰ ਕੇ ਯੂਰਪੀ ਖੇਤਰ ਵਿੱਚ ਸ਼ਾਂਤੀ ਭੰਗ ਕੀਤੀ ਹੈ। ਉਨ੍ਹਾਂ ਨੇ ਨਾਟੋ ਗੱਠਜੋੜ ਆਗੂਆਂ ਦਾ ਸਿਖਰ ਸੰਮੇਲਨ ਸ਼ੁੱਕਰਵਾਰ ਨੂੰ ਸੱਦਿਆ ਹੈ। ਉਨ੍ਹਾਂ ਕਿਹਾ ਕਿ ਰੂਸ ਵੱਲੋਂ ਯੂਕਰੇਨ ਵਿੱਚ ਦਾਖਲ ਹੋਣ ਦੀ ਯੋਜਨਾ ਕਾਫੀ ਪੁਰਾਣੀ ਸੀ ਤੇ ਰੂਸ ਸੈਨਿਕ ਤਾਕਤ ਦੀ ਵਰਤੋਂ ਕਰ ਕੇ ਇਤਿਹਾਸ ਨੂੰ ਮੁੜ ਦੁਹਰਾਉਣਾ ਚਾਹੁੰਦਾ ਹੈ।

ਹੇਲਸਿੰਕੀ: ਨਾਟੋ ਮੈਂਬਰ ਲਿਥੂਆਨੀਆ ਨੇ ਦੇਸ਼ ਵਿੱਚ ਐਮਰਜੈਂਸੀ ਐਲਾਨ ਦਿੱਤੀ ਹੈ ਜੋ ਕਿ ਵੀਰਵਾਰ ਦੁਪਹਿਰ ਤੋਂ ਲਾਗੂ ਹੋ ਜਾਵੇਗੀ। ਇਹ ਐਮਰਜੈਂਸੀ ਯੂਕਰੇਨ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲਗਾਈ ਗਈ ਹੈ। -ਏਪੀ


Source link

Check Also

ਸੰਜੇ ਸਿੰਘ ‘ਆਪ’’ ਸੰਸਦੀ ਦਲ ਦੇ ਚੇਅਰਪਰਸਨ ਨਿਯੁਕਤ

ਨਵੀਂ ਦਿੱਲੀ, 5 ਜੁਲਾਈ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ‘ਆਪ’ …