Home / Punjabi News / ਨਿਤੀਸ਼ ਤੇ ਮਮਤਾ ਵੱਲੋਂ ਮੀਟਿੰਗ: ਵਿਰੋਧੀ ਧਿਰਾਂ ਦੇ ਇਕਜੁੱਟ ਹੋਣ ’ਤੇ ਜ਼ੋਰ

ਨਿਤੀਸ਼ ਤੇ ਮਮਤਾ ਵੱਲੋਂ ਮੀਟਿੰਗ: ਵਿਰੋਧੀ ਧਿਰਾਂ ਦੇ ਇਕਜੁੱਟ ਹੋਣ ’ਤੇ ਜ਼ੋਰ

ਕੋਲਕਾਤਾ, 24 ਅਪਰੈਲ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਇੱਥੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਦੋਵਾਂ ਸਿਆਸਤਦਾਨਾਂ ਨੇ ਵਿਰੋਧੀ ਧਿਰਾਂ ਦੇ ਗੱਠਜੋੜ ਬਣਾਉਣ ਦੀ ਵਕਾਲਤ ਕੀਤੀ। ਦੋਵਾਂ ਖੇਤਰੀ ਆਗੂਆਂ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਿਲ ਕੇ ਤਿਆਰੀ ਵਿੱਢਣ ਦੀ ਲੋੜ ‘ਤੇ ਜ਼ੋਰ ਦਿੱਤਾ। ਦੋਵਾਂ ਆਗੂਆਂ ਦੀ ਮੁਲਾਕਾਤ ਨੂੰ ‘ਹਾਂ ਪੱਖੀ’ ਦੱਸਿਆ ਜਾ ਰਿਹਾ ਹੈ, ਜਿਸ ਵਿੱਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਵੀ ਮੌਜੂਦ ਸਨ। ਸੂਤਰਾਂ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਮੀਟਿੰਗ ਵਿੱਚ ਇਸ ਬਾਰੇ ਗੱਲਬਾਤ ਕੀਤੀ ਕਿ ਉਹ ਚੋਣਾਂ ਤੋਂ ਪਹਿਲਾਂ ਗੱਠਜੋੜ ਬਣਾਉਣ ਲਈ ਕਿਸ ਤਰ੍ਹਾਂ ਮਿਲ ਕੇ ਕੰਮ ਕਰ ਸਕਦੇ ਹਨ। -ਪੀਟੀਆਈ


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …