Home / Punjabi News / ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਗੇ ਭਾਰਤ ਤੇ ਬਰਤਾਨੀਆ

ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਗੇ ਭਾਰਤ ਤੇ ਬਰਤਾਨੀਆ

ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਗੇ ਭਾਰਤ ਤੇ ਬਰਤਾਨੀਆ

ਲੰਡਨ, 11 ਮਈ

ਭਾਰਤ ਤੇ ਇੰਗਲੈਂਡ ਨੇ ਨੌਜਵਾਨਾਂ ਨੂੰ ਇਕ ਤੋਂ ਦੂਜੇ ਦੇਸ਼ ਵਿਚ ਆ ਕੇ ਕੰਮ ਕਰਨ ਲਈ ਨਵੇਂ ਮੌਕੇ ਮੁਹੱਈਆ ਕੀਤੇ ਹਨ। ਬਰਤਾਨੀਆ ਦੇ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਸਮਝੌਤੇ ‘ਤੇ ਹਸਤਾਖਰ ਕੀਤੇ ਜਿਸ ਅਨੁਸਾਰ 3000 ਵਿਦਿਆਰਥੀਆਂ ਤੇ ਪੇਸ਼ੇਵਰਾਂ ਨੂੰ ਹਰ ਸਾਲ ਇਕ ਦੂਜੇ ਦੇ ਦੇਸ਼ ਵਿਚ ਕੰਮ ਕਰਨ ਦੇ ਮੌਕੇ ਮਿਲਣਗੇ। ਪ੍ਰੀਤੀ ਪਟੇਲ ਨੇ ਏਜੰਸੀ ਨੂੰ ਦੱਸਿਆ ਕਿ ਇਸ ਪ੍ਰਾਜੈਕਟ ਹੇਠ 18 ਤੋਂ 30 ਸਾਲ ਦੇ ਨੌਜਵਾਨਾਂ ਨੂੰ 24 ਮਹੀਨੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ ਤੇ ਉਨ੍ਹਾਂ ਲਈ ਨੌਕਰੀਆਂ ਦੇ ਮੌਕੇ ਉਪਲਬਧ ਹੋਣਗੇ। ਉਨ੍ਹਾਂ ਦੱਸਿਆ ਕਿ ਨਵੀਂ ਮਾਈਗਰੇਸ਼ਨ ਐਂਡ ਮੋਬਿਲਟੀ ਪਾਰਟਨਰਸ਼ਿਪ ਨਾਲ ਦੋਵਾਂ ਦੇਸ਼ਾਂ ਦੇ ਨੌਜਵਾਨਾਂ ਨੂੰ ਫਾਇਦਾ ਹੋਵੇਗਾ।-ਪੀਟੀਆਈ


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …