Home / Punjabi News / ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਪਰਿਵਾਰ ਵੱਲੋਂ ਲਾਸ਼ ਥਾਣੇ ਅੱਗੇ ਰੱਖ ਕੇ ਪ੍ਰਦਰਸ਼ਨ

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਪਰਿਵਾਰ ਵੱਲੋਂ ਲਾਸ਼ ਥਾਣੇ ਅੱਗੇ ਰੱਖ ਕੇ ਪ੍ਰਦਰਸ਼ਨ

ਬੇਅੰਤ ਸਿੰਘ ਸੰਧੂ

ਪੱਟੀ, 23 ਦਸੰਬਰ

ਸ਼ਹਿਰ ਦੀ ਸੰਗਲ ਬਸਤੀ ਅੰਦਰ ਬੀਤੇ ਦਿਨੀਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪਰਿਵਾਰ ਨੇ ਉਸ ਦੀ ਲਾਸ਼ ਥਾਣੇ ਅੱਗੇ ਰੱਖ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਛਾਣ ਸਾਜਨ ਸਿੰਘ ਪੁੱਤਰ ਜਸਪਾਲ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਗੁਆਂਢੀਆਂ ‘ਤੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਦੋਸ਼ ਲਾਇਆ ਹੈ। ਪਰਿਵਾਰਕ ਮੈਂਬਰਾਂ ਨੇ ਅੱਜ ਪੋਸਟਮਾਰਟਮ ਕਰਵਾਉਣ ਮਗਰੋਂ ਸਾਜਨ ਸਿੰਘ ਦੀ ਲਾਸ਼ ਨੂੰ ਪੁਲੀਸ ਥਾਣਾ ਸਿਟੀ ਪੱਟੀ ਦੇ ਮੁੱਖ ਗੇਟ ਅੱਗੇ ਰੱਖਿਆ ਅਤੇ ਸਥਾਨਕ ਪੁਲੀਸ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਵਾਸੀਆਂ ਨੇ ਪੁਲੀਸ ‘ਤੇ ਦੋਸ਼ ਲਾਇਆ ਕਿਹਾ ਕਿ ਉਹ ਮੁਲਜ਼ਮਾਂ ਨੂੰ ਫੜਨ ਲਈ ਕੋਈ ਕਾਰਵਾਈ ਨਹੀਂ ਕਰ ਰਹੀ। ਪੱਟੀ ਦੇ ਡੀਐੱਸਪੀ ਸਤਨਾਮ ਸਿੰਘ ਨੇ ਘਟਨਾ ਸਬੰਧੀ ਕਿਹਾ ਕਿ ਪੁਲੀਸ ਵੱਲੋਂ ਚਾਰ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …