Home / Punjabi News / ਨੌਸਰਬਾਜ਼ ਨੇ ਪਰਵਾਸੀ ਮਜ਼ਦੂਰਾਂ ਤੋਂ 20 ਹਜ਼ਾਰ ਰੁਪਏ ਦੀ ਠੱਗੀ ਮਾਰੀ

ਨੌਸਰਬਾਜ਼ ਨੇ ਪਰਵਾਸੀ ਮਜ਼ਦੂਰਾਂ ਤੋਂ 20 ਹਜ਼ਾਰ ਰੁਪਏ ਦੀ ਠੱਗੀ ਮਾਰੀ

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 27 ਜੂਨ
ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਨਾਨੋਵਾਲ ਖ਼ੁਰਦ ਵਿਖੇ ਰਹਿੰਦੇ ਪਰਵਾਸੀ ਮਜ਼ਦੂਰਾਂ ਨਾਲ ਨਾਟਕੀ ਢੰਗ ਨਾਲ ਇੱਕ ਨੌਸਰਬਾਜ਼ ਨੇ ਠੱਗੀ ਮਾਰੀ ਹੈ। ਪਿੰਡ ਦੇ ਮੋਹਤਬਰ ਦਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਰਹਿੰਦੇ ਪਰਵਾਸੀ ਮਜ਼ਦੂਰਾਂ ਨੂੰ ਅੱਜ ਇੱਕ ਅਣਪਛਾਤਾ ਨੌਜਵਾਨ ਮਿਲਿਆ ਅਤੇ ਉਨ੍ਹਾਂ ਨੂੰ ਇਹ ਕਿਹਾ ਕਿ ਉਨ੍ਹਾਂ ਲਈ ਵਿਸ਼ੇਸ਼ ਤੌਰ ’ਤੇ ਰਾਸ਼ਨ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਆਇਆ ਹੈ। ਰਾਸ਼ਨ ਦਿਵਾਉਣ ਲਈ ਉਸ ਨੇ ਮਜ਼ਦੂਰਾਂ ਦੇ ਲੰਬੜਦਾਰ ਨੂੰ ਨਾਲ ਲੈ ਕੇ ਗੁਰਦੁਆਰਾ ਸਾਹਿਬ ਚੱਲਣ ਲਈ ਕਿਹਾ। ਇਸ ਮੌਕੇ ਉਸ ਨੇ ਦੂਸਰੇ ਮਜ਼ਦੂਰਾਂ ਨੂੰ ਵੀ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਸਲਾਹ ਦਿੱਤੀ। ਇਸੇ ਦੌਰਾਨ ਉਹ ਨੌਸ਼ਬਾਜ ਮੌਕਾ ਤਾੜ ਕੇ ਮਜ਼ਦੂਰਾਂ ਦੀ ਰਿਹਾਇਸ਼ ਵਿੱਚ ਚਲਾ ਗਿਆ। ਮਜ਼ਦੂਰਾਂ ਦੀ ਗੈਰਹਾਜ਼ਰੀ ਵਿੱਚ ਉੱਥੇ ਪਏ 20 ਹਜ਼ਾਰ ਰੁਪਏ ਅਤੇ ਇੱਕ ਮੋਬਾਈਲ ਲੈ ਕੇ ਮੌਕੇ ਤੋਂ ਰਫ਼ੂਚੱਕਰ ਹੋ ਗਿਆ।

The post ਨੌਸਰਬਾਜ਼ ਨੇ ਪਰਵਾਸੀ ਮਜ਼ਦੂਰਾਂ ਤੋਂ 20 ਹਜ਼ਾਰ ਰੁਪਏ ਦੀ ਠੱਗੀ ਮਾਰੀ appeared first on Punjabi Tribune.


Source link

Check Also

Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ ‘ਚ ਟੀਮ…

Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, …