Home / Punjabi News / ਨੱਢਾ-ਸ਼ਾਹ ਦੀ ਪੰਜਾਬ ਤੇ ਹਰਿਆਣਾ ਦੇ ਨੇਤਾਵਾਂ ਨਾਲ ਮੀਟਿੰਗ, ਕਿਸਾਨ ਅੰਦੋਲਨ ਖਤਮ ਕਰਵਾਉਣ ‘ਤੇ ਮੰਥਨ

ਨੱਢਾ-ਸ਼ਾਹ ਦੀ ਪੰਜਾਬ ਤੇ ਹਰਿਆਣਾ ਦੇ ਨੇਤਾਵਾਂ ਨਾਲ ਮੀਟਿੰਗ, ਕਿਸਾਨ ਅੰਦੋਲਨ ਖਤਮ ਕਰਵਾਉਣ ‘ਤੇ ਮੰਥਨ

ਨੱਢਾ-ਸ਼ਾਹ ਦੀ ਪੰਜਾਬ ਤੇ ਹਰਿਆਣਾ ਦੇ ਨੇਤਾਵਾਂ ਨਾਲ ਮੀਟਿੰਗ, ਕਿਸਾਨ ਅੰਦੋਲਨ ਖਤਮ ਕਰਵਾਉਣ ‘ਤੇ ਮੰਥਨ

ਨਵੀਂ ਦਿੱਲੀ – ਖੇਤੀਬਾੜੀ ਕਾਨੂੰਨਾਂ ਵਿਰੁੱਧ ਪਿਛਲੇ ਲਗਭਗ 80 ਦਿਨਾਂ ਤੋਂ ਜਾਰੀ ਕਿਸਾਨ ਅੰਦੋਲਨ ਦਰਮਿਆਨ ਕਿਸਾਨ ਸੰਗਠਨਾਂ ਵਲੋਂ ਕੀਤੀ ਜਾ ਰਹੀ ਮਹਾਂਪੰਚਾਇਤ ਦੇ ਮੱਦੇਨਜ਼ਰ ਪ੍ਰਧਾਨ ਜੇ. ਪੀ. ਨੱਢਾ ਨੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਸੰਜੀਵ ਬਾਲਿਆਨ, ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਰਾਜਕੁਮਾਰ ਚਾਹਰ, ਸੰਸਦ ਮੈਂਬਰ ਸੱਤਪਾਲ ਸਿੰਘ ਸਣੇ ਕੁਝ ਹੋਰ ਨੇਤਾ ਇਸ ਮੀਟਿੰਗ ਵਿਚ ਸ਼ਾਮਲ ਹੋਏ। ਸੂਤਰਾਂ ਮੁਤਾਬਕ ਮੀਟਿੰਗ ਵਿਚ ਇਸ ਗੱਲ ਦਾ ਮੰਥਨ ਕੀਤਾ ਗਿਆ ਕਿ ਕਿਸ ਤਰ੍ਹਾਂ ਕਿਸਾਨਾਂ ਨੂੰ ਸੰਤੁਸ਼ਟ ਕਰ ਕੇ ਉਨ੍ਹਾਂ ਨੂੰ ਅੰਦੋਲਨ ਖਤਮ ਕਰਨ ਲਈ ਤਿਆਰ ਕੀਤਾ ਜਾਵੇ।ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਭ ਤੋਂ ਜ਼ਿਆਦਾ ਨਾਰਾਜ਼ਗੀ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨਾਂ ਵਿਚ ਦੇਖੀ ਗਈ ਹੈ। ਭਾਜਪਾ ਸੂਤਰਾਂ ਮੁਤਾਬਕ ਇਨ੍ਹਾਂ ਸੂਬਿਆਂ ਵਿਚ ਹੋ ਰਹੀਆਂ ਖਾਪ ਪੰਚਾਇਤਾਂ ਦੇ ਮੱਦੇਨਜ਼ਰ ਇਹ ਮੀਟਿੰਗ ਬੁਲਾਈ ਗਈ ਹੈ। ਦਿੱਲੀ ਦੀਆਂ ਵੱਖ-ਵੱਖ ਹੱਦਾਂ ‘ਤੇ ਡਟੇ ਕਿਸਾਨ ਜ਼ਿਆਦਾਤਰ ਇਨ੍ਹਾਂ ਸੂਬਿਆਂ ਦੇ ਹਨ।ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ 11 ਦੌਰ ਦੀ ਗੱਲਬਾਤ ਹੋਈ ਹੈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …