Breaking News
Home / Punjabi News / ਪਟਿਆਲਾ: ਤਿਉਹਾਰਾਂ ਦੇ ਮੱਦੇਨਜ਼ਰ ਪੁਲੀਸ ਨੇ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ

ਪਟਿਆਲਾ: ਤਿਉਹਾਰਾਂ ਦੇ ਮੱਦੇਨਜ਼ਰ ਪੁਲੀਸ ਨੇ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ

ਸਰਬਜੀਤ ਸਿੰਘ ਭੰਗੂ
ਪਟਿਆਲਾ, 23 ਅਕਤੂਬਰ
ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਐੱਸਐੱਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਭਰ ਵਿੱਚ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ ਮਸ਼ਕੂਕ ਵਿਅਕਤੀਆਂ ਸਮੇਤ ਬੱਸਾਂ ਅਤੇ ਵਾਹਾਨਾਂ ਦੀ ਤਲਾਸ਼ੀ ਲਈ। ਸ਼ਹਿਰ ਵਿਚ ਫਲੈਗ ਮਾਰਚ ਵੀ ਕੱਢਿਆ ਗਿਆ। ਮੁਹਿੰਮ ਦੌਰਾਨ ਪਟਿਆਲਾ ਦੇ ਐੱਸਪੀ ਸੀਟੀ ਮੁਹੰਮਦ ਸਰਫ਼ਰਾਜ਼ ਆਲਮ, ਡੀਐੱਸਪੀ ਸਿਟੀ-1 ਸੰਜੀਵ ਸਿੰਗਲਾ ਡੀਐੱਸਪੀ-2 ਜਸਵਿੰਦਰ ਸਿੰਘ ਟਿਵਾਣਾ, ਡੀਐੱਸਪੀ ਰੂਰਲ ਗੁਰਦੇਵ ਸਿੰਘ ਧਾਲੀਵਾਲ ਸਮੇਤ ਹੋਰ ਪੁਲੀਸ ਅਧਿਕਾਰੀਆਂ ਦੇ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ।

The post ਪਟਿਆਲਾ: ਤਿਉਹਾਰਾਂ ਦੇ ਮੱਦੇਨਜ਼ਰ ਪੁਲੀਸ ਨੇ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ appeared first on punjabitribuneonline.com.


Source link

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …