Home / Punjabi News / ਪਟਿਆਲਾ: ਰਾਜਿੰਦਰਾ ਹਸਪਤਾਲ ’ਚੋਂ 10 ਐਕਟਿਵਾ ਚੋਰੀ ਕਰਨ ਵਾਲਾ ਗ੍ਰਿਫ਼ਤਾਰ

ਪਟਿਆਲਾ: ਰਾਜਿੰਦਰਾ ਹਸਪਤਾਲ ’ਚੋਂ 10 ਐਕਟਿਵਾ ਚੋਰੀ ਕਰਨ ਵਾਲਾ ਗ੍ਰਿਫ਼ਤਾਰ

ਸਰਬਜੀਤ ਸਿੰਘ ਭੰਗੂ
ਪਟਿਆਲਾ, 22 ਜਨਵਰੀ
ਥਾਣਾ ਸਿਵਲ ਲਾਈਨ ਪਟਿਆਲਾ ਦੇ ਐੱਸਐੱਚਓ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠਲੀ ਪੁਲੀਸ ਵੱਲੋਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਚੋਰੀ ਦੇ 10 ਐਕਟਿਵਾ ਬਰਾਮਦ ਕੀਤੀਆਂ ਹਨ। ਅੱਜ ਇੱਥੇ ਡੀਐੱਸਪੀ ਸੁੱਖਅੰਮ੍ਰਿਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਭੀ ਰਾਮ ਵਾਸੀ ਮੁਨਿਆਰਾਂ ਵਾਲਾ ਮੁਹੱਲਾ ਸਮਾਣਾ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ ਬਰਾਮਦ ਕੀਤੇ ਇਹ ਸਾਰੀਆਂ 10 ਐਕਟਿਵਾ ਉਸ ਨੇ ਵੱਖ-ਵੱਖ ਦਿਨੀਂ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚੋਂ ਚੋਰੀ ਕੀਤੀਆਂ ਹਨ। ਸ੍ਰੀ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਲੈ ਕੇ ਉਸ ਕੋਲੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਹੈ।

The post ਪਟਿਆਲਾ: ਰਾਜਿੰਦਰਾ ਹਸਪਤਾਲ ’ਚੋਂ 10 ਐਕਟਿਵਾ ਚੋਰੀ ਕਰਨ ਵਾਲਾ ਗ੍ਰਿਫ਼ਤਾਰ appeared first on Punjabi Tribune.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …