ਨਵੀਂ ਦਿੱਲੀ, 15 ਮਾਰਚ
ਘਰੇਲੂ ਹਿੰਸਾ ਦਾ ਸ਼ਿਕਾਰ ਹੋਏ ਵਿਆਹੁਤਾ ਪੁਰਸ਼ਾਂ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ਾਂ ਅਤੇ ‘ਕੌਮੀ ਪੁਰਸ਼ ਕਮਿਸ਼ਨ’ ਦੀ ਸਥਾਪਨਾ ਦੀ ਮੰਗ ਕਰਨ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਵਕੀਲ ਮਹੇਸ਼ ਕੁਮਾਰ ਤਿਵਾੜੀ ਵੱਲੋਂ ਦਾਇਰ ਪਟੀਸ਼ਨ ਵਿੱਚ ਦੇਸ਼ ਵਿੱਚ ਦੁਰਘਟਨਾ ਵਿੱਚ ਹੋਈਆਂ ਮੌਤਾਂ ਬਾਰੇ 2021 ਵਿੱਚ ਪ੍ਰਕਾਸ਼ਿਤ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੱਤਾ ਗਿਆ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਸ ਸਾਲ ਦੇਸ਼ ਭਰ ਵਿੱਚ 1,64,033 ਲੋਕਾਂ ਨੇ ਖ਼ੁਦਕੁਸ਼ੀ ਕੀਤੀ। ਇਸ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਵਿੱਚੋਂ 81,063 ਵਿਆਹੁਤਾ ਪੁਰਸ਼ਾਂ ਨੇ ਖੁਦਕੁਸ਼ੀ ਕੀਤੀ ਹੈ, ਜਦਕਿ 28,680 ਵਿਆਹੁਤਾ ਔਰਤਾਂ ਸਨ। ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ‘ਚ ਕਿਹਾ ਗਿਆ ਹੈ, ”ਸਾਲ 2021 ‘ਚ ਕਰੀਬ 33.2 ਫੀਸਦੀ ਪੁਰਸ਼ਾਂ ਨੇ ਪਰਿਵਾਰਕ ਸਮੱਸਿਆਵਾਂ ਕਾਰਨ ਅਤੇ 4.8 ਫੀਸਦੀ ਨੇ ਵਿਆਹੁਤਾ ਕਾਰਨਾਂ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।’ ਪਟੀਸ਼ਨ ‘ਚ ਵਿਆਹੁਤਾ ਪੁਰਸ਼ਾਂ ਵੱਲੋਂ ਖੁਦਕੁਸ਼ੀਆਂ ਨਾਲ ਨਜਿੱਠਣ ਤੇ ਘਰੇਲੂ ਹਿੰਸਾ ਦੇ ਸ਼ਿਕਾਰ ਮਰਦਾਂ ਦੀਆਂ ਸ਼ਿਕਾਇਤਾਂ ਨਾਲ ‘ਤੇ ਕਾਰਵਾਈ ਕਰਨ ਲਈ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ।
Source link
Asian Tribune Your Multilingual Newspaper covering World and local news News