Home / Punjabi News / ‘ਪਨਬਸ ਮੁਲਾਜ਼ਮਾਂ’ ਦੀ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ

‘ਪਨਬਸ ਮੁਲਾਜ਼ਮਾਂ’ ਦੀ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ

‘ਪਨਬਸ ਮੁਲਾਜ਼ਮਾਂ’ ਦੀ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ

ਲੁਧਿਆਣਾ : ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਰੋਡਵੇਜ਼ ‘ਚ ਕੱਚੀ ਭਰਤੀ ਨੂੰ ਲੈ ਕੇ ਵਿਰੋਧ ਕੀਤਾ ਗਿਆ ਅਤੇ ਨਾਲ ਹੀ ਸਰਕਾਰ ਨੂੰ ਇਹ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਨੇ ਕੱਚੀ ਭਰਤੀ ਕੀਤੀ ਤਾਂ ਰੋਡਵੇਜ਼ ਮੁਲਾਜ਼ਮ ਪੱਕੇ ਤੌਰ ‘ਤੇ ਸੜਕਾਂ ਜਾਮ ਕਰ ਦੇਣਗੇ। ਇਸ ਦੌਰਾਨ ਕੱਚੀ ਭਰਤੀ ‘ਚ ਹਿੱਸਾ ਲੈਣ ਆਏ ਨੌਜਵਾਨਾਂ ਨੂੰ ਖਾਲੀ ਹੱਥੀ ਵਾਪਸ ਮੁੜਨਾ ਪਿਆ। ਰੋਡਵੇਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੀ ਉਹ ਬੀਤੇ ਲੰਬੇ ਸਮੇਂ ਤੋਂ ਹੀ ਕੱਚੇ ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਕੱਚੇ ਮੁਲਾਜ਼ਮ ਭਰਤੀ ਕੀਤੇ ਗਏ, ਜਿਨ੍ਹਾਂ ਨੂੰ ਅੱਜ ਤੱਕ ਪੱਕਾ ਨਹੀਂ ਕੀਤਾ ਗਿਆ, ਜਿਸ ਕਰਕੇ ਉਹ ਨਵੀਂ ਭਰਤੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਪਹਿਲਾਂ ਪੁਰਾਣੇ ਮੁਲਾਜ਼ਮਾਂ ਨੂੰ ਪੱਕਾ ਕਰੇ।
ਉਧਰ ਦੂਜੇ ਪਾਸੇ ਕੱਚੇ ਮੁਲਾਜ਼ਮਾਂ ਦੀ ਭਰਤੀ ‘ਚ ਸ਼ਾਮਲ ਹੋਣ ਆਏ ਫ਼ਾਜ਼ਿਲਕਾ ਦੇ ਨੌਜਵਾਨ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਕਿਹਾ ਕਿ ਤਿੰਨ ਸਾਲ ਤੋਂ ਬਾਅਦ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਪਰ ਹਾਲੇ ਤੱਕ ਪਹਿਲਾਂ ਵਾਲੇ ਮੁਲਾਜ਼ਮ ਵੀ ਧਰਨਾ ਲਾ ਕੇ ਬੈਠੇ ਹੋਏ ਹਨ। ਇਸ ਕਰਕੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਤੌਰ ‘ਤੇ ਜਾਮ ਲਾਉਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਨੂੰ ਸਰਕਾਰ ਪੱਕਾ ਕਰ ਦੇਵੇ। ਪੰਜਾਬ ਰੋਡਵੇਜ਼ ਯੂਨੀਅਨ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਦੇ ਰੂਪ ‘ਚ ਮਨਾਉਣਗੇ ਅਤੇ ਮੁੱਖ ਮੰਤਰੀ ਪੰਜਾਬ ਜਿੱਥੇ ਵੀ ਝੰਡਾ ਲਹਿਰਾਉਣਗੇ, ਉਹ ਉਨ੍ਹਾਂ ਦਾ ਉੱਥੇ ਜਾ ਕੇ ਵਿਰੋਧ ਕਰਨਗੇ।

Check Also

ਆਸਟਰੇਲੀਆ ਤੋਂ ਦਿੱਲੀ ਜਾ ਰਹੇ ਜਹਾਜ਼ ’ਚ ਪੰਜਾਬੀ ਮੁਟਿਆਰ ਦੀ ਮੌਤ

ਮੈਲਬੌਰਨ, 2 ਜੁਲਾਈ ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾ ਰਹੀ 24 ਸਾਲਾ …