Home / World / ਪਨਾਮਾ ਕੇਸ : ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਪਨਾਮਾ ਕੇਸ : ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਪਨਾਮਾ ਕੇਸ : ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਅਹੁਦੇ ਤੋਂ ਦਿੱਤਾ ਅਸਤੀਫਾ

Nawaz Sharifਇਸਲਾਮਾਬਾਦ: ਪਨਾਮਾ ਕੇਸ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਇਸ ਤੋਂ ਪਹਿਲਾਂ ਪਾਕਿਸਤਾਨੀ ਸੁਪਰੀਮ ਕੋਰਟ ਨੇ ਨਵਾਜ਼ ਸ਼ਰੀਫ ਨੂੰ ਪਨਾਮਾ ਕੇਸ ਮਾਮਲੇ ਵਿਚ ਦੋਸ਼ੀ ਠਹਿਰਾਇਆ| ਅਦਾਲਤ ਨੇ ਹੁਕਮ ਸੁਣਾਇਆ ਕਿ ਨਵਾਜ਼ ਸ਼ਰੀਫ ਉਤੇ ਮੁਕੱਦਮਾ ਦਰਜ ਚਲਾਇਆ ਜਾਣਾ ਚਾਹੀਦਾ ਹੈ|
ਇਸ ਦੌਰਾਨ ਅਦਾਲਤ ਦੇ ਫੈਸਲੇ ਮਗਰੋਂ ਨਵਾਜ਼ ਸ਼ਰੀਫ ਦੇ ਸਮਰਥਕਾਂ ਨੇ ਪ੍ਰਦਰਸ਼ਨ ਵੀ ਕੀਤੇ| ਜਦੋਂ ਕਿ ਨਵਾਜ਼ ਸ਼ਰੀਫ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ|
ਦੱਸਣਯੋਗ ਹੈ ਕਿ ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੇ ਰਹਿੰਦਿਆਂ ਲੰਡਨ ਵਿਚ ਬੇਨਾਮੀ ਸੰਪੰਤੀ ਬਣਾਈ ਸੀ, ਜਿਸ ਬਾਰੇ ਖੁਲਾਸਾ ਸਾਲ 2016 ਵਿਚ ਪਨਾਮਾ ਪੇਪਰ ਲੀਕ ਦੌਰਾਨ ਹੋਇਆ ਸੀ| ਇਸ ਤੋਂ ਮਗਰੋਂ ਨਵਾਜ਼ ਸ਼ਰੀਫ ਵਿਵਾਦਾਂ ਵਿਚ ਘਿਰ ਗਏ ਸਨ ਅਤੇ ਵਿਰੋਧੀ ਪਾਰਟੀਆਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਸਨ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …