Home / Punjabi News / ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਪੰਜਾਬ ਡੈਮੋਕਰੇਟਿਕ ਅਲਾਇੰਸ ਨੇ ਸਿਮਰਜੀਤ ਬੈਂਸ ਨੂੰ ਲੁਧਿਆਣਾ ਤੋਂ ਦਿੱਤੀ ਟਿਕਟ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਪਰਮਿੰਦਰ ਸਿੰਘ ਢੀਂਡਸਾ ਦੀ ਉਮੀਦਵਾਰੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਅਤੇ ਪਰਮਿੰਦਰ ਸਿੰਘ ਢੀਂਡਸਾ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦਾ ਪੁੱਤਰ ਪਰਮਿੰਦਰ ਢੀਂਡਸਾ ਅਕਾਲੀ ਦਲ ਦੀ ਟਿਕਟ ‘ਦੇ ਚੋਣ ਲੜੇਗਾ ਤਾਂ ਉਹ ਉਸ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਧਿਆਨ ਰਹੇ ਕਿ ਪਰਮਿੰਦਰ ਸਿੰਘ ਢੀਂਡਸਾ ਦਾ ਮੁਕਾਬਲਾ ‘ਆਪ’ ਉਮੀਦਵਾਰ ਭਗਵੰਤ ਮਾਨ ਨਾਲ ਹੋਣਾ ਹੈ ਅਤੇ ਕਾਂਗਰਸ ਪਾਰਟੀ ਨੇ ਸੰਗਰੂਰ ਤੋਂ ਹਾਲੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਪੰਜਾਬ ਡੈਮੋਕਰੇਟਿਕ ਅਲਾਇੰਸ ਨੇ ਜੱਸੀ ਜਸਰਾਜ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਹੈ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਡੈਮੋਕਰੇਟਿਕ ਅਲਾਇੰਸ ਵਲੋਂ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …