Home / Punjabi News / ਪਵਿੱਤਰ ਕਾਲੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਾ. ਮਨਮੋਹਨ ਸਿੰਘ ਤੇ ਦਲਾਈਲਾਮਾ ਵੱਲੋਂ ਸੰਤ ਸੀਚੇਵਾਲ ਦਾ ਸਨਮਾਨ

ਪਵਿੱਤਰ ਕਾਲੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਾ. ਮਨਮੋਹਨ ਸਿੰਘ ਤੇ ਦਲਾਈਲਾਮਾ ਵੱਲੋਂ ਸੰਤ ਸੀਚੇਵਾਲ ਦਾ ਸਨਮਾਨ

ਪਵਿੱਤਰ ਕਾਲੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਾ. ਮਨਮੋਹਨ ਸਿੰਘ ਤੇ ਦਲਾਈਲਾਮਾ ਵੱਲੋਂ ਸੰਤ ਸੀਚੇਵਾਲ ਦਾ ਸਨਮਾਨ

ਡਾ. ਮਨਮੋਹਨ ਸਿੰਘ ਨੇ ਮਾਨਵਤਾ ਦੀ ਭਲਾਈ ਲਈ ਸੰਤ ਸੀਚੇਵਾਲ ਜੀ ਵੱਲੋਂ ਕੀਤੇ ਕਾਰਜ਼ਾਂ ਦੀ ਕੀਤੀ ਸ਼ਲਾਘਾ
ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ‘ਰਹਿਬਰ-ਏ-ਆਲਮ, ਗੁਰੂ ਨਾਨਕ-ਜੀਵਨ ਤੇ ਵਿਰਾਸਤ’ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਤੇ ਤਿੱਬਤੀ ਧਾਰਮਿਕ ਗੁਰੂ ਦਲਾਈਲਾਮਾ ਨੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਦਿੱਲੀ ਵਿਚ ਸਨਮਾਨ ਕੀਤਾ। ਸੰਤ ਸੀਚੇਵਾਲ ਨੂੰ ਇਹ ਸਨਮਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਕਰਨ ਅਤੇ ਪਵਿੱਤਰ ਕਾਲੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਨ ਤੇ ਦਿੱਤਾ ਗਿਆ ਕਿ ਕਿਵੇਂ ਉਨ੍ਹਾਂ ਨੇ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ ਹਨ। ਇਹ ਸਮਾਗਮ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼ ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ ਕਰਵਾਇਆ ਗਿਆ ਸੀ।
ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਉਪਰੰਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਦਲਾਈਲਾਮਾ ਨੇ ਸੰਤ ਸੀਚੇਵਾਲ ਵੱਲੋਂ ਸੁਲਤਾਨਪੁਰ ਲੋਧੀ ਤੋਂ ਲਿਆਂਦੀ ਬੇਰੀ ਦਾ ਬੂਟਾ ਲਾਇਆ ਅਤੇ ਉਸ ਨੂੰ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦਾ ਜਲ ਪਾਇਆ ਗਿਆ। ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਕੰਮਾਂ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਗਏ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ। ਡਾ. ਮਨਮੋਹਨ ਸਿੰਘ ਨੇ ਆਪਣੇ ਪ੍ਰਧਾਨਗੀ ਵਿਚ ਦਿੱਤੇ ਭਾਸ਼ਣ ਵਿਚ ਪਵਿੱਤਰ ਕਾਲੀ ਵੇਈਂ ਦਾ ਜ਼ਿਕਰ ਕੀਤਾ ਕਿ ਉਥੇ ਹੀ ਗੁਰੂ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਸੀ।
ਦਲਾਈਲਾਮਾ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਭਾਰਤ ਨੇ ੫੦੦੦ ਸਾਲ ਪਹਿਲਾਂ ਵਿਸ਼ਵ ਦੀ ਅਗਵਾਈ ਕੀਤੀ ਸੀ ਤੇ ਵਿਕਸਤ ਦੇਸ਼ਾਂ ਵਿੱਚ ਮੋਹਰੀ ਸੀ।ਇਸ ਮੌਕੇ ਪਿੰਗਲਵਾੜਾ ਤੋਂ ਬੀਬੀ ਇੰਦਰਜੀਤ ਕੌਰ, ਪੇਂਟਰ ਸਿਧਾਰਥ, ਸਵਰਨਜੀਤ ਸਵੀ, ਸਵਾਮੀ ਗੁਰਦੀਪ ਗਿਰੀ ਸਮੇਤ ਕਈ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਭਾਈ ਮਨਜੀਤ ਸਿੰਘ, ਮਨਜੀਤ ਸਿੰਘ ਜੀ ਕੇ, ਤਰਲੋਚਨ ਸਿੰਘ, ਮਹਿੰਦਰ ਸਿੰਘ ਅਤੇ ਬਲਬੀਰ ਮਾਧੋਪੁਰੀ ਆਦਿ ਹਾਜ਼ਰ ਸਨ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …