ਜੰਮੂ :ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਵਿਚ ਬੀ.ਐਸ.ਐਫ ਦਾ ਇਕ ਜਵਾਨ ਸ਼ਹੀਦ ਹੋ ਗਿਆ। ਪਾਕਿਸਤਾਨੀ ਰੇਂਜਰਾਂ ਨੇ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਆਰ.ਐਸ ਪੁਰਾ ਸੈਕਟਰ ਵਿਚ ਗੋਲੀਬਾਰੀ ਕੀਤੀ ਸੀ, ਜਿਸ ਵਿਚ ਬੀ.ਐਸ.ਐਫ ਦਾ ਜਵਾਨ ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ ਬਾਅਦ ਅੱਜ ਉਸ ਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਬੀਤੇ ਦੋ ਦਿਨਾਂ ਦੌਰਾਨ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਗੋਲੀਬਾਰੀ ਵਿਚ ਕਈ ਨਾਗਰਿਕ ਜ਼ਖ਼ਮੀ ਹੋ ਗਏ ਹਨ। ਪਾਕਿਸਤਾਨੀ ਫੌਜ ਵਲੋਂ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਜੰਮੂ ਦੇ ਆਰ.ਐਸ. ਪੁਰਾ ਸੈਕਟਰ ਦੇ ਇਲਾਕੇ ਵਿਚ ਵਸੇ ਲੋਕਾਂ ਨੂੰ ਆਪਣਾ ਘਰ-ਬਾਰ ਛੱਡ ਕੇ ਸੁਰੱਖਿਅਤ ਥਾਵਾਂ ਹਿਜਰਤ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਦੌਰਾਨ ਭਾਰਤੀ ਫੌਜ ਵਲੋਂ ਵੀ ਪਾਕਿਸਤਾਨੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ। ਖ਼ਬਰ ਹੈ ਕਿ ਭਾਰਤੀ ਸੈਨਾ ਨੇ ਇਕ ਪਾਕਿਸਤਾਨੀ ਰੇਂਜਰ ਨੂੰ ਮਾਰ ਗਿਰਾਇਆ ਹੈ।
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …