Home / Punjabi News / ਪਾਕਿਸਤਾਨ ’ਚ ਅਗਵਾ ਸਿੱਖ ਲੜਕੀ ਬਾਰੇ ਸਿਰਸਾ ਨੇ ਦਿੱਤਾ ਵੱਡਾ ਬਿਆਨ

ਪਾਕਿਸਤਾਨ ’ਚ ਅਗਵਾ ਸਿੱਖ ਲੜਕੀ ਬਾਰੇ ਸਿਰਸਾ ਨੇ ਦਿੱਤਾ ਵੱਡਾ ਬਿਆਨ

ਪਾਕਿਸਤਾਨ ’ਚ ਅਗਵਾ ਸਿੱਖ ਲੜਕੀ ਬਾਰੇ ਸਿਰਸਾ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ : ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਇਲਾਕੇ ਵਿਚ ਇਕ ਸਿੱਖ ਲੜਕੀ (ਜਗਜੀਤ ਕੌਰ) ਦਾ ਜ਼ਬਰੀ ਧਰਮੀ ਪਰਿਵਰਤਨ ਕਰਵਾ ਕੇ ਮੁਸਲਿਮ ਮੁੰਡੇ ਨਾਲ ਨਿਕਾਹ ਤੋਂ ਬਾਅਦ ਅਗਵਾ ਸੰਬੰਧੀ ਮਾਮਲੇ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ’ਤੇ ਸਵਾਲ ਚੁੱਕੇ ਹਨ। ਸਿਰਸਾ ਨੇ ਪਾਕਿਸਤਾਨ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੀੜਤ ਲੜਕੀ ਨੂੰ ਅਜੇ ਤਕ ਉਸ ਦੇ ਪਰਿਵਾਰ ਨੂੰ ਨਹੀਂ ਸੌਂਪਿਆ ਗਿਆ। ਲੜਕੀ ਨੂੰ ਗਵਰਨਰ ਹਾਊਸ ਅੰਦਰ ਦੂਰ ਤੋਂ ਹੀ ਉਸ ਦੇ ਪਿਤਾ ਨੂੰ ਦਿਖਾਇਆ ਗਿਆ, ਮਿਲਵਾਇਆ ਵੀ ਨਹੀਂ ਗਿਆ।
ਸਿਰਸਾ ਨੇ ਅੱਗੇ ਕਿਹਾ ਕਿ ਮੈਂ ਪਰਿਵਾਰ ਨਾਲ ਗੱਲਬਾਤ ਕੀਤੀ ਹੈ, ਉਨ੍ਹਾਂ ਦੀ ਧੀ ਉਨ੍ਹਾਂ ਨੂੰ ਵਾਪਸ ਨਹੀਂ ਮਿਲੀ ਹੈ। ਪਰਿਵਾਰ ਬੇਨਤੀ ਕਰ ਰਿਹਾ ਹੈ ਕਿ ਉਨ੍ਹਾਂ ਦੀ ਧੀ ਨੂੰ ਬਚਾਉ। ਪਾਕਿਸਤਾਨ ਵਲੋਂ ਲਗਾਤਾਰ ਝੂਠ ਫੈਲਾਇਆ ਜਾ ਰਿਹਾ ਹੈ, ਤਾਂ ਕਿ ਲਾਹੌਰ ਵਿਚ ਜਾਰੀ ਇੰਟਰਨੈਸ਼ਨਲ ਸਿੱਖ ਕਨਵੈਂਸ਼ਨ ’ਚ ਪੂਰੀ ਦੁਨੀਆ ਤੋਂ ਆਏ ਸਿੱਖ ਪਾਕਿਸਤਾਨ ਦਾ ਵਿਰੋਧ ਨਾ ਕਰਨ, ਜਦਕਿ ਸੱਚਾਈ ਕੁਝ ਹੋਰ ਹੀ ਹੈ। ਸਿਰਸਾ ਨੇ ਕਿਹਾ ਕਿ ਮੈਂ ਦੁਨੀਆ ਭਰ ’ਚ ਵੱਸਦੇ ਪੰਜਾਬੀ ਮੈਂਬਰ ਪਾਰਲੀਮੈਂਟ ਨੂੰ ਅਪੀਲ ਕਰਦਾ ਹਾਂ ਤੁਸੀਂ ਹਰ ਮੁੱਦੇ ’ਤੇ ਬੋਲਦੇ ਹੋ ਪਰ ਅੱਜ ਇਕ ਧੀ (ਜਗਜੀਤ ਕੌਰ) ਜਿਸ ਨੂੰ ਅਗਵਾ ਕਰ ਲਿਆ ਗਿਆ, ਜ਼ਬਰਨ ਪਰਿਵਰਤਨ ਕਰਵਾਇਆ ਗਿਆ ਹੈ, ਤੁਹਾਨੂੰ ਉਸ ਲਈ ਆਵਾਜ਼ ਚੁੱਕਣੀ ਚਾਹੀਦੀ ਹੈ।
ਦੱਸਿਆ ਜਾ ਰਿਹਾ ਹੈ ਕਿ 19 ਸਾਲ ਦੀ ਲੜਕੀ ਗੁਰਦੁਆਰਾ ਤੰਬੂ ਸਾਹਿਬ ਦੇ ਗ੍ਰੰਥੀ ਦੀ ਧੀ ਹੈ, ਜਿਸ ਦਾ ਬੰਦੂਕ ਦੀ ਨੋਕ ’ਤੇ ਧਰਮ ਪਰਿਵਰਤਨ ਕਰਵਾਇਆ ਗਿਆ। ਹਾਲਾਂਕਿ ਪਾਕਿਸਤਾਨ ਪੁਲਸ ਵਲੋਂ ਕਿਹਾ ਗਿਆ ਹੈ ਕਿ ਲੜਕੀ ਨੇ ਆਪਣੀ ਮਰਜ਼ੀ ਨਾਲ ਇਸਲਾਮ ਧਰਮ ਅਪਣਾਇਆ ਅਤੇ ਮੁਹੰਮਦ ਹਸਨ ਨਾਂ ਦੇ ਮੁੰਡੇ ਨਾਲ ਵਿਆਹ ਕਰਵਾਇਆ।

Check Also

ਪੱਛਮੀ ਬੰਗਾਲ: ਜਦੋਂ ਤੱਕ ਬੋਸ ਰਾਜਪਾਲ ਹਨ, ਮੈਂ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਕੋਲਕਾਤਾ, 11 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਰਾਜਪਾਲ ’ਤੇ …