Home / Punjabi News / ਪਾਕਿਸਤਾਨ ’ਚ ਦੋ ਕਬਾਇਲੀ ਸਮੂਹਾਂ ’ਚ ਗੋਲੀਬਾਰੀ, ਨੌਂ ਮੌਤਾਂ

ਪਾਕਿਸਤਾਨ ’ਚ ਦੋ ਕਬਾਇਲੀ ਸਮੂਹਾਂ ’ਚ ਗੋਲੀਬਾਰੀ, ਨੌਂ ਮੌਤਾਂ

ਕਰਾਚੀ, 16 ਮਈ

ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਦੋ ਕਬਾਇਲੀ ਸਮੂਹਾਂ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਘੱਟੋ-ਘੱਟ ਨੌਂ ਵਿਅਕਤੀ ਮਾਰੇ ਗਏ ਤੇ ਪੰਜ ਹੋਰ ਜ਼ਖ਼ਮੀ ਹੋ ਗਏ। ਏਆਰਵਾਈ ਨਿਊਜ਼ ਦੀ ਰਿਪੋਰਟ ਅਨੁਸਾਰ ਬੀਤੇ ਦਿਨ ਕੰਧਕੋਟ ਵਿੱਚ ਪੁਰਾਣੀ ਰੰਜਿਸ਼ ਕਾਰਨ ਜਗੀਰਾਨੀ ਤੇ ਛਾਛੜ ਕਬੀਲਿਆਂ ਵਿਚਕਾਰ ਗੋਲੀਬਾਰੀ ਹੋਈ ਸੀ। ਪੁਲੀਸ ਅਨੁਸਾਰ ਦੋਵੇਂ ਪਾਸਿਓਂ ਹੋਈ ਗੋਲੀਬਾਰੀ ਦੌਰਾਨ ਨੌਂ ਵਿਅਕਤੀ ਮਾਰੇ ਗਏ ਹਨ। ਇਸ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੋਵਾਂ ਸਮੂਹਾਂ ਵਿਚਕਾਰ ਤਣਾਅ ਕਾਰਨ ਇਲਾਕੇ ‘ਚ ਡਰ ਦਾ ਮਾਹੌਲ ਹੈ, ਜਿਸ ਕਾਰਨ ਇਲਾਕੇ ਵਿੱਚ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ। -ਪੀਟੀਆਈ


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …