Home / Punjabi News / ਪਾਕਿਸਤਾਨ ’ਚ ਸਿੱਖ ਹਕੀਮ ਦੀ ਗੋਲੀਆਂ ਮਾਰ ਕੇ ਹੱਤਿਆ

ਪਾਕਿਸਤਾਨ ’ਚ ਸਿੱਖ ਹਕੀਮ ਦੀ ਗੋਲੀਆਂ ਮਾਰ ਕੇ ਹੱਤਿਆ

ਪੇਸ਼ਾਵਰ, 30 ਸਤੰਬਰ

ਪਾਕਿਸਤਾਨ ਦੇ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ ‘ਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ ਹਕੀਮ (ਯੂਨਾਨੀ ਪ੍ਰੈਕਟੀਸ਼ਨਰ) ਸਤਨਾਮ ਸਿੰਘ (ਖਾਲਸਾ) ਦੀ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਚਾਰ ਗੋਲੀਆਂ ਲੱਗਣ ਕਾਰਨ ਹਕੀਮ ਦੀ ਮੌਤ ਮੌਕੇ ‘ਤੇ ਹੀ ਹੋ ਗਈ। ਕਾਤਲ ਭੱਜਣ ਵਿੱਚ ਕਾਮਯਾਬ ਹੋ ਗਏ। ਹਕੀਮ ਸਤਨਾਮ ਸਿੰਘ ਸ਼ਹਿਰ ਦੇ ਚਾਰਸੱਦਾ ਰੋਡ ‘ਤੇ ਕਲੀਨਿਕ ਚਲਾਉਂਦਾ ਸੀ। ਹੱਤਿਆ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …