ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 ਵਿਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ਮਹੀਨੇ ਵਿਚ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2019 ਤਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ।
ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।
Check Also
ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…
Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …
Asian Tribune Your Multilingual Newspaper covering World and local news News