ਚੰਡੀਗੜ੍ਹ : ਪਾਕਿਸਤਾਨ ਡਰੋਨ ਮਾਮਲੇ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨਜਮੈਂਟ ਸਕੱਤਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਰੰਧਾਵਾ ਨੇ ਬਾਰਡਰ ਇਲਾਕੇ ‘ਚ ਚੱਲ ਰਹੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਅਤੇ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਲੈ ਕੇ ਵੀ ਜਾਣਕਾਰੀ ਦਿੱਤੀ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਡਰੋਨ ਦਾ ਮਸਲਾ ਕਾਫੀ ਗੰਭੀਰ ਹੈ ਅਤੇ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਜਵਾਨਾਂ ਕੋਲ ਡਰੋਨ ਨੂੰ ਦੇਖਣ ਲਈ ਕੋਈ ਮਸ਼ੀਨ ਨਹੀਂ ਹੈ। ਰੰਧਾਵਾ ਨੇ ਕਿਹਾ ਕਿ ਪਾਕਿਸਤਾਨ ਹਮੇਸ਼ਾ ਹੀ ਪੰਜਾਬ ਦਾ ਇਸਤੇਮਾਲ ਅੱਤਵਾਦ ਲਈ ਕਰਦਾ ਆ ਰਿਹਾ ਹੈ ਪਰ ਹੁਣ ਪੰਜਾਬ ‘ਚ ਅੱਤਵਾਦ ਨਹੀਂ ਆਉਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਡਰੋਨ ਰਾਹੀਂ ਹਥਿਆਰ ਸੁੱਟੇ ਸਨ। ਰੰਧਾਵਾ ਨੇ ਇਸ ਮਾਮਲੇ ਸਬੰਧੀ ਕੇਂਦਰ ਤੋਂ ਮਦਦ ਮੰਗੀ ਹੈ।
Check Also
Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …
Asian Tribune Your Multilingual Newspaper covering World and local news News