Home / Punjabi News / ਪਾਕਿਸਤਾਨ ਦੀ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ

ਪਾਕਿਸਤਾਨ ਦੀ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ

ਲਾਹੌਰ, 25 ਜੂਨ

ਇਥੋਂ ਦੀ ਅਤਿਵਾਦ ਰੋਕੂ ਅਦਾਲਤ ਨੇ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮਜੀਦ ਮੀਰ ਨੂੰ ਅਤਿਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਸਾਢੇ 15 ਸਾਲ ਦੀ ਸਜ਼ਾ ਸੁਣਾਈ ਹੈ। ਸਾਜਿਦ ਮਜੀਦ ਮੀਰ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਵਿਚ ਭੂਮਿਕਾ ਲਈ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਤਿਵਾਦੀਆਂ ਦੀ ਸੂਚੀ ਵਿਚ ਸ਼ਾਮਲ ਹੈ। ਅਮਰੀਕਾ ਨੇ ਉਸ ‘ਤੇ 50 ਲੱਖ ਡਾਲਰ ਦਾ ਇਨਾਮ ਵੀ ਐਲਾਨਿਆ ਹੈ। ਮੀਰ ਨੂੰ ਸਜ਼ਾ ਅਜਿਹੇ ਸਮੇਂ ਸੁਣਾਈ ਹੈ, ਜਦੋਂ ਪਾਕਿਸਤਾਨ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਗ੍ਰੇ ਸੂਚੀ ‘ਚੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਿਹਾ ਹੈ। ਪੰਜਾਬ ਪੁਲੀਸ ਦੇ ਅਤਿਵਾਦ ਵਿਰੋਧੀ ਵਿਭਾਗ (ਸੀਟੀਡੀ) ਜੋ ਅਕਸਰ ਅਜਿਹੇ ਮਾਮਲਿਆਂ ਵਿੱਚ ਸ਼ੱਕੀ ਵਿਅਕਤੀਆਂ ਨੂੰ ਦੋਸ਼ੀ ਠਹਿਰਾਏ ਜਾਣ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਾ ਰਹਿੰਦਾ ਹੈ, ਨੇ ਸਾਜਿਦ ਮਜੀਦ ਮੀਰ ਨੂੰ ਦੋਸ਼ੀ ਠਹਿਰਾਏ ਜਾਣ ਦੀ ਰਿਪੋਰਟ ਨਹੀਂ ਦਿੱਤੀ।


Source link

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …