Home / Punjabi News / ਪਾਕਿਸਤਾਨ: ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਮਿਲੀ

ਪਾਕਿਸਤਾਨ: ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਮਿਲੀ

ਪਾਕਿਸਤਾਨ: ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਮਿਲੀ

ਲਾਹੌਰ, 14 ਅਪਰੈਲ

ਪਾਕਿਸਤਾਨ ਦੀ ਅਦਾਲਤ ਨੇ ਮਨੀ ਲਾਂਡਰਿੰਗ ਕੇਸ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਦੀ ਜਾਇਦਾਦ ਦੇ ਮਾਮਲੇ ਵਿੱਚ ਵਿਰੋਧੀ ਧਿਰ ਅਤੇ ਪੀਐੱਮਐੱਲ-ਐੱਨ ਮੁਖੀ ਸ਼ਾਹਬਾਜ਼ ਸ਼ਰੀਫ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਨੂੰ ਸੱਤ ਅਰਬ ਰੁਪਏ ਦੇ ਮਨੀ ਲਾਂਡਰਿੰਗ ਕੇਸ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਦੀ ਜਾਇਦਾਦ ਦੇ ਮਾਮਲਿਆਂ ਵਿੱਚ ਅੱਠ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਾਹਬਾਜ਼ ਸ਼ਰੀਫ ਖ਼ਿਲਾਫ਼ ਅਦਾਲਤ ਵਿੱਚ ਹੋਰ ਕੋਈ ਮਾਮਲਾ ਨਾ ਹੋਣ ਕਾਰਨ ਉਨ੍ਹਾਂ ਨੂੰ ਲਾਹੌਰ ਦੀ ਕੋਟ ਲਖਪਤ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਹ ਸਾਲ 2008 ਤੋਂ 2018 ਤੱਕ ਪੰਜਾਬ ਪ੍ਰਾਂਤ ਦੇ ਮੁੱਖ ਮੰਤਰੀ ਰਹੇ ਹਨ। ਲਾਹੌਰ ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸ਼ਾਹਬਾਜ਼ ਨੂੰ ਜ਼ਮਾਨਤ ਦਿੰਦਿਆਂ 50-50 ਲੱਖ ਪਾਕਿਸਤਾਨੀ ਰੁਪਏ ਦੇ ਦੋ ਮੁਚੱਲਕੇ ਭਰਨ ਲਈ ਕਿਹਾ ਹੈ। -ਪੀਟੀਆਈ


Source link

Check Also

ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਕਿਸਾਨਾਂ ਦਾ ਧਰਨਾ ਜਾਰੀ, ਅੱਜ 54 ਗੱਡੀਆਂ ਰੱਦ ਕੀਤੀਆਂ

ਅੰਬਾਲਾ, 20 ਅਪਰੈਲ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੇ ਚੌਥੇ …